ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਪਸ਼ੂ ਮੰਡੀਆਂ ਮੁੜ ਖੋਲਣ ਦਾ ਐਲਾਨ
ਆਸਕ ਕੈਪਟਨ ਪ੍ਰੋਗਰਾਮ ਦੌਰਾਨ ਫਤਹਿਗੜ੍ਹ ਸਾਹਿਬ ਵਾਸੀ ਗੁਰਧਿਆਨ ਦੇ ਸਵਾਲ ਦਾ ਦਿੱਤਾ ਜਵਾਬ
ਫਤਹਿਗੜ੍ਹ ਸਾਹਿਬ, 7 ਅਗਸਤ, 2020 : ਫਤਹਿਗੜ੍ਹ ਸਾਹਿਬ ਵਾਸੀ ਗੁਰਧਿਆਨ ਵੱਲੋਂ ਆਸਕ ਕੈਪਟਨ ਫੇਸਬੁੱਕ ਲਾਈਵ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪਸ਼ੂ ਮੰਡੀਆਂ ਮੁੜ ਖੋਲਣ ਦਾ ਐਲਾਨ ਕੀਤਾ, ਜੋ ਕਿ ਕੋਰੋਨਾ ਦੇ ਮੱਦੇਨਜ਼ਰ ਬੰਦ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਵੇਂ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਸੇ ਤਰਜ ਤੇ ਪਸ਼ੂ ਮੰਡੀਆਂ ਵਿਚ ਵੀ ਕੋਰੋਨਾ ਤੋਂ ਬਚਾਅ ਦੇ ਸਾਰੇ ਪ੍ਰਬੰਧ ਕਰ ਕੇ ਇਹ ਮੰਡੀਆਂ ਖੋਲ੍ਹੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਫਤਹਿਗੜ੍ਹ ਸਾਹਿਬ ਵਾਸੀ ਗੁਰਧਿਆਨ ਨੇ ਸਵਾਲ ਕੀਤਾ ਸੀ ਕਿ ਕੋਰੋਨਾ ਕਾਰਨ ਪਸ਼ੂ ਮੰਡੀਆਂ ਬੰਦ ਪਈਆਂ ਹਨ, ਜਿਸ ਕਰ ਕੇ ਉਨ੍ਹਾਂ ਨੂੰ ਭਾਰੀ ਨੁਕਸ਼ਾਨ ਝੱਲਣਾ ਪੈ ਰਿਹਾ ਹੈ। ਇਸ ਲਈ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਇਹ ਮੰਡੀਆਂ ਮੁੜ ਖੋਲੀਆਂ ਜਾਣ।