← ਪਿਛੇ ਪਰਤੋ
ਦੀਪਕ ਜੈਨ
ਜਗਰਾਓਂ, 7 ਅਗਸਤ 2020 - ਜਗਰਾਓਂ ਦੇ ਅਗਵਾੜ ਡਾਲ਼ਾ ਵਿਖੇ ਇੱਕ ਬੱਚੇ ਨਾਲ ਕਥਿਤ ਤੌਰ 'ਤੇ ਕੁਕਰਮ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏਐਸਆਈ ਸੁਰਿੰਦਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਜਗਤਾਰ ਸਿੰਘ ਨਾਮ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਕੰਮ 'ਤੇ ਗਿਆ ਹੋਇਆ ਸੀ ਤਾਂ ਪਿੱਛੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਤੇਰੇ ਬੇਟੇ ਨਾਲ ਕਿਸੇ ਨੇ ਕੁਕਰਮ ਕੀਤਾ ਹੈ ਅਤੇ ਉਸਦੀ ਵੀਡੀਓ ਵਾਇਰਲ ਹੋਈ ਹੈ। ਜਿਸ 'ਤੇ ਜਗਤਾਰ ਸਿੰਘ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕੀਤਾ ਗਿਆ ਹੈ।
Total Responses : 267