ਅਸ਼ੋਕ ਵਰਮਾ
ਮਾਨਸਾ, 07 ਅਗਸਤ 2020 - ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 8 ਵਿਆਕਤੀ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 8 ਮੁਕੱਦਮੇ ਦਰਜ ਕੀਤੇ ਹਨ। ਪੁਲਿਸ ਨੇ ਇਸ ਦੌਰਾਨ 30 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਕਾਰ, 1300 ਲੀਟਰ ਲਾਹਣ, 21 ਬੋੋਤਲਾਂ ਸ਼ਰਾਬ ਅਤੇ ਭੱਠੀ ਦੇ ਸਮਾਨ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਭਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਬਿਸ਼ਨਪੁਰਾ (ਸੰਗਰੂਰ) ਅਤੇ ਸੰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਚੂਲੜ ਕਲਾਂ (ਸੰਗਰੂਰ) ਨੂੰ ਸਵਿੱਫਟ ਡਿਜਾਇਰ ਸਮੇਤ ਕਾਬੂ ਕਰਕੇ 30 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਹੈ। ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਦੋਵਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਭੁੱਕੀ ਚੂਰਾਪੋੋਸਤ 1700ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ ਨਸ਼ੇੜੀਆਂ ਨੂੰ 4000ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਵੇਚ ਕੇ ਮੋੋਟੀ ਕਮਾਈ ਕਰਨੀ ਸੀ।
ਅਦਾਲਤ ਵਿੱਚ ਪੇਸ਼ ਕਰਕੇ ਦੋਵਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰੂਪ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਕਿਸ਼ਨਗੜ ਫਰਮਾਹੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਕਾਬੂ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਰਮਜੀਤ ਸਿੰਘ ਉਰਫ ਨਿੱਕਾ ਪੁੱਤਰ ਗੁਰਚਰਨ ਸਿੰਘ ਵਾਸੀ ਦਾਤੇਵਾਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਅਤੇ ਛਾਪਾ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਚਰਨਜੀਤ ਸਿੰਘ ਉਰਫ ਕਾਲੂ ਪੁੱਤਰ ਸਿੰਦਰ ਸਿੰਘ ਵਾਸੀ ਕੁਲਾਣਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 250 ਲੀਟਰ ਲਾਹਣ ਬਰਾਮਦ ਕੀਤੀ ਪਰ ਗ੍ਰਿਫਤਾਰੀ ਬਾਕੀ ਹੈ।
ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੱਸਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਦਲੇਲਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਤੇਜਾ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਖੁੰਡਾ ਸਿੰਘ ਉਰਫ ਜੋੋਨੀ ਪੁੱਤਰ ਪਰਮਜੀਤ ਸਿੰਘ ਵਾਸੀ ਸੇਰਖਾਂਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਵੰਤ ਸਿੰਘ ਉਰਫ ਜੱਸੂ ਪੁੱਤਰ ਦਲੀਪ ਸਿੰਘ ਵਾਸੀ ਫਤਿਹਾਬਾਦ ਹਾਲ ਆਬਾਦ ਪਿੰਡ ਰਾਜਰਾਣਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਅਤੇ ਪੁਲਿਸ ਪਾਰਟੀ ਨੇ ਮੁਲਜਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ 100 ਲੀਟਰ ਲਾਹਣ, 12 ਬੋਤਲਾਂ ਸ਼ਰਾਬ ਨਜਾਇਜ ਸਮੇਤ ਭੱਠੀ ਦੇ ਸਮਾਨ ਦੀ ਬਰਾਮਦਗੀ ਕੀਤੀ ਗਈ ਹੈ।