ਅਸ਼ੋਕ ਵਰਮਾ
ਬਠਿੰਡਾ, 9 ਅਗਸਤ 2020 - ਅੱਜ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਦੀ ਅਗਵਾਈ ਵਿੱਚ ਪਿੰਡ ਦਿਉਣ ਤੋਂ ਮਾਸਟਰ ਚਰਨਜੀਤ ਸਿੰਘ ਆਪਣੇ ਪਰਿਵਾਰ ਅਤੇ ਦਰਜਨ ਭਰ ਲੋਕਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਿੰਡ ਦੇ ਅਹੁਦੇਦਾਰ ਠਾਣਾ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਬਲੱਕਰਨ ਸਿੰਘ, ਦਰਸ਼ਨ ਗਿੱਲ ਅਤੇ ਮੱਖਣ ਸਿੰਘ ਦੀ ਹਾਜ਼ਰੀ ਵਿੱਚ ਨਵੇਂ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਏਜੰਡੇ ਉੱਪਰ ਚੱਲਦੇ ਹੋਏ ਲੋਕ ਸੇਵਾ ਕਰਨ ਦਾ ਪ੍ਰਣ ਲਿਆ। ਇਸ ਮੌਕੇ ਮਾਸਟਰ ਚਰਨਜੀਤ ਸਿੰਘ ਨੇ ਕਿਹਾ ਕਿ ਉਹ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ। ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਪਿੰਡ ਦੇ ਵਾਟਰ ਵਰਕਸ ਅਤੇ ਪਿੰਡ ਦੀ ਖਰਾਬ ਸੜਕ ਦਾ ਦੌਰਾ ਕੀਤਾ ਅਤੇ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਜਲਦ ਹੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਪੰਜਾਬ ਸਰਕਾਰ ਵਲੋਂ ਵਿਧਾਇਕਾਂ ਨੂੰ ਵਿਕਾਸ ਕੰਮਾਂ ਲਈ ਫੰਡ ਨਹੀਂ ਮਿਲ ਰਿਹਾ ਹੈ, ਲੇਕਿਨ ਇੱਕ ਵਿਧਾਇਕ ਦੇ ਸੰਵੈਧਾਨਿਕ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਅਤੇ ਸਕੱਤਰਾਂ ਤੋਂ ਕੰਮ ਕਰ ਕਰਵਾ ਰਹੇ ਹਨ। ਇਸ ਮੌਕੇ ਗਿਆਨ ਚੰਦ ਪੁਰੀ, ਮਲਕੀਤ ਸਿੰਘ, ਭੋਲਾ ਸਿੰਘ, ਜਗਨ ਸਿੰਘ ਆਦਿ ਹਾਜ਼ਿਰ ਸਨ।