← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫਾ ਮਾਨਸਾ, 10 ਅਗਸਤ, 2020 :ਸ਼੍ਰੋਮਣੀ ਅਕਾਲੀ ਦਲ ਨੂੰ ਧੁਰ ਮਾਲਵੇ 'ਚ ਉਸ ਵੇਲੇ ਝਟਕਾ ਲੱਗਾ ਜਦੋਂ ਮਾਨਸਾ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬੂਸ਼ਾਹੀ ਡਾਟ ਕਾਮ ਨਾਲ ਫੋਨ 'ਤੇ ਹੋਈ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਉਹਨਾਂ ਦੇ ਕੇਂਦਰੀ ਆਰਡੀਨੈਂਸਾਂ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਸੁਧਾਰ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਨਾਲ ਡੂੰਘੇ ਮਤਭੇਦ ਹੋ ਗਏ ਸਨ ਜਿਸ ਕਾਰਨ ਉਹਨਾਂ ਅਸਤੀਫਾ ਦਿੱਤਾ ਹੈ।
Total Responses : 108