ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕਰਦੇ ਹੋਏ
ਜਗਦੀਸ਼ ਥਿੰਦ
ਗੁਰੂ ਹਰਸਹਾਏ/ ਫਿਰੋਜ਼ਪੁਰ 11 ਅਗਸਤ ਦੁਨੀਆਂ ਭਰ ਦੇ ਸਮਾਜ ਸੇਵੀ ਕਾਰਜਾਂ ਵਿੱਚ ਮੋਹਰੀ ਕੰਮ ਕਰ ਰਹੀ ਡਾ. ਐੱਸ ਪੀ ਸਿੰਘ ਓਬਰਾਏ ਦੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਅੰਦਰ ਜਰੂਰਤਮੰਦਾਂ ਨੂੰ ਪੈਨਸ਼ਨ ਦੇ ਚੈੱਕ ਅਤੇ ਸੁੱਕੇ ਰਾਸ਼ਨ ਸਮੱਗਰੀ ਦੀਆਂ ਕਿੱਟਾਂ ਤਕਸੀਮ ਕੀਤੀਆਂ ਗਈਆਂ ।
ਕਿੱਟਾਂ ਤਕਸੀਮ ਕਰਨ ਤੋਂ ਪਹਿਲਾਂ ਗ੍ਰੰਥੀ ਬਾਬਾ ਹਰਮੇਸ਼ ਸਿੰਘ ਨੇ ਅਰਦਾਸ ਕਰਕੇ ਜਿੱਥੇ ਸਰਬੱਤ ਦੇ ਭਲੇ ਦੀ ਮੰਗ ਕੀਤੀ ਉੱਥੇ ਸਮਾਜ ਸੇਵਾ ਕਰ ਰਹੇ ਡਾਕਟਰ ਐੱਸ ਪੀ ਸਿੰਘ ਉਬਰਾਏ ਅਤੇ ਉਹਨਾਂ ਦੀ ਟੀਮ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਦੀ ਕਾਮਨਾ ਕੀਤੀ ।
ਇਸ ਮੌਕੇ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਸਿੰਘ , ਮੰਦਰ ਦੇ ਪੁਜਾਰੀਆਂ , ਕੈਂਸਰ ਦੇ ਰੋਗੀਆਂ , ਵਿਧਵਾ ਔਰਤਾਂ ਅਤੇ ਹੋਰ ਜ਼ਰੂਰਤਮੰਦਾਂ ਨੂੰ ਪੈਨਸ਼ਨ ਦੇ ਚੈੱਕ ਅਤੇ ਰਾਸ਼ਨ ਕਿੱਟਾਂ ਮੁਹੱਈਆਂ ਕਰਾਈਆਂ ਗਈਆਂ ।
ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਦੱਸਿਆ ਕਿ ਕੋਵਿਡ -19 ਦੀ ਤਰਾਸਦੀ ਤੋਂ ਬਾਅਦ ਟਰੱਸਟ ਵੱਲੋਂ ਸੈਨੀਟਾਇਜਰ , ਮਾਸਕ , ਪੀ ਪੀ ਈ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਟਰੱਸਟ ਦੇ ਸੰਸਥਾਪਕ ਵੱਲੋਂ ਆਪਣੀ ਕਮਾਈ ਵਿੱਚੋਂ ਹਰ ਮਹੀਨੇ ਲੱਖਾਂ ਰੁਪਏ ਖਰਚ ਕੇ ਹਜ਼ਾਰਾਂ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ।
ਬਲਾਕ ਪ੍ਰਧਾਨ ਗੁਰੂ ਹਰਸਹਾਏ ਜਗਦੀਸ਼ ਥਿੰਦ ਨੇ ਦੱਸਿਆ ਕਿ ਡਾਕਟਰ ਐੱਸ ਪੀ ਸਿੰਘ ਉਬਰਾਏ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਾਉਣ ਮੌਕੇ ਸ਼ੁਰੂਆਤ ਵਿੱਚ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਜ਼ਰੂਰਤਮੰਦਾਂ ਨੂੰ ਤਰਜ਼ੀਹ ਦਿੱਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਕਿੰਨਰਾਂ , ਗੁਰੂ ਘਰ ਦੇ ਗ੍ਰੰਥੀ ਸਿੰਘਾਂ , ਕੀਰਤਨੀਆਂ ਅਤੇ ਮੰਦਰਾਂ ਦੇ ਪੁਜਾਰੀਆਂ ਨੂੰ ਵੀ ਸੁੱਕੇ ਰਾਸ਼ਨ ਦੀਆਂ ਕਿੱਟਾਂ ਹਰ ਮਹੀਨੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।
ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਤਦ ਤੱਕ ਜਾਰੀ ਰਹੇਗੀ ਜਦ ਤੱਕ ਕਰੋਨਾ ਵਾਇਰਸ ਮਹਾਂਮਾਰੀ ਉੱਪਰ ਕਾਬੂ ਪਾਉਣ ਤੋਂ ਬਾਅਦ ਹਲਾਤ ਆਮ ਵਰਗੇ ਨਹੀਂ ਹੋ ਜਾਂਦੇ ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਜ਼ਾਰਾਂ ਲੋਕਾਂ ਨੂੰ ਹਰ ਮਹੀਨੇ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ ।
ਉਹਨਾਂ ਕਿਹਾ ਕਿ ਬੀ ਐੱਸ ਐੱਫ ਜਵਾਨਾਂ , ਪੁਲਿਸ , ਸਹਿਤ ਵਿਭਾਗ ਨੂੰ ਢੁੱਕਵੀਂ ਸਹਾਇਤਾ ਪ੍ਰਦਾਨ ਕੀਤੀ ਗਈ ਹੈ ।
ਅਮਰਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਨੇ ਕਿਹਾ ਕਿ ਟਰੱਸਟ ਵੱਲੋਂ ਮੈਡੀਕਲ ਲੈਬਾਰਟਰੀਆਂ ਸਥਾਪਤ ਕਰਕੇ ਬਹੁਤ ਹੀ ਵਾਜਬ ਰੇਟਾਂ ਤੇ ਟੈਸਟ ਕੀਤਾ ਜਾ ਰਹੇ ਹਨ ।
ਵਿਜੇ ਥਿੰਦ ਨੇ ਕਿਹਾ ਕਿ ਸੈਂਕੜੇ ਲੋਕਾਂ ਦੀ ਜਾਨ ਬਚਾਉਣ ਲਈ ਕਰੋੜਾਂ ਰੁਪਏ ਬਲੱਡ ਮਨੀ ਭਰ ਕੇ ਦਾ ਡਾਕਟਰ ਐੱਸ ਪੀ ਸਿੰਘ ਉਬਰਾਏ ਨੇ ਪਰਉਪਕਾਰੀ ਕਾਰਜ ਕੀਤਾ ਹੈ ।
ਇਸ ਮੌਕੇ ਬਲਦੇਵ ਸਿੰਘ ਸਰਾਂ ਪ੍ਰਧਾਨ ਕਿਸਾਨ ਯੂਨੀਅਨ , ਪ੍ਰੇਮ ਚੰਦ ਪ੍ਰਧਾਨ , ਐਡਵੋਕੇਟ ਸੁਚਿੰਤ ਥਿੰਦ , ਸੋਮ ਪ੍ਰਕਾਸ਼ ਪੰਧੂ , ਸੁਖਦੇਵ ਬੁੱਗਰ , ਵਿਸ਼ਵਜੀਤ ਸਿੰਘ ਥਿੰਦ ਤੋਂ ਇਲਾਵਾ ਹੋਰ ਵੀ ਪਤਵੰਤੇ ਮੌਜੂਦ ਸਨ ।