ਬਹੁਮੰਤਵੀ ਖੇਡ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਬ ਡਵੀਜ਼ਨਲ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀ ਕੇਸ਼ਵ ਗੋਇਲ
ਜਗਦੀਸ਼ ਥਿੰਦ
ਫਾਜ਼ਿਲਕਾ, 11 ਅਗਸਤ
ਐਸ.ਡੀ.ਐਮ ਫ਼ਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਨੂੰ ਲੈ ਕੇ ਕੀਤੇ ਗਏ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਨਿਰੀਖਣ ਲਈ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੌਰਾ ਕੀਤਾ।
ਉਨਾਂ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧਾਂ ਨੂੰ ਪੁਖਤਾ ਕਰਨ ਦੇ ਆਦੇਸ਼ ਦਿੱਤੇ।
ਨਿਰੀਖਣ ਦੌਰਾਨ ਐਸ.ਡੀ.ਐਮ ਨੇ ਦੱਸਿਆ ਕਿ 13 ਅਗਸਤ ਨੂੰ ਫੁਲ ਡਰੈਲ ਰਿਹਰਸਲ ਹੋਵੇਗੀ ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਅਦਾ ਕੀਤੀ ਜਾਵੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਆਪਣੇ ਨਾਲ ਸਬੰਧਤ ਪ੍ਰਬੰਧਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ।