← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 12 ਅਗਸਤ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜ਼ਿਲੇ ਵਿੱਚ ਛੋਟ ਦੇ ਹੁਕਮ ਜਾਰੀ ਕਰਦਿਆਂ ਜਨਮ ਅਸ਼ਟਮੀ ਦੇ ਤਿਉਹਾਰ ਦੇ ਮੱਦੇਨਜ਼ਰ 12/13 ਅਗਸਤ ਦੀ ਵਿਚਕਾਰਲੀ ਰਾਤ ਨੂੰ ਕਰਫਿਊ ਵਿਚ ਕੁਝ ਛੋਟ ਦਾ ਐਲਾਣ ਕੀਤਾ ਹੈ। ਹੁਣ 12/13 ਅਗਸਤ ਦੀ ਵਿਚਕਾਰਲੀ ਰਾਤ ਨੂੰ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਰਹੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ 31 ਜੁਲਾਈ 2020 ਨੂੰ ਜਾਰੀ ਹੁਕਮਾਂ ਮੁਤਾਬਕ ਹੋਰ ਸ਼ਰਤਾਂ ਬਰਕਰਾਰ ਰਹਿਣਗੀਆਂ। ਉਨਾਂ ਨੇ ਇਹ ਵੀ ਕਿਹਾ ਕਿ ਇਹ ਛੋਟ ਕੇਵਲ ਇਕ ਦਿਨ ਲਈ ਹੀ ਅਤੇ ਭਵਿੱਖ ਵਿਚ ਰਾਤ ਦਾ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਪਹਿਲਾਂ ਵਾਂਗ ਜਾਰੀ ਰਹੇਗਾ।
Total Responses : 928