← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਅਗਸਤ 2020 - ਸਰਬਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉੱਚੀਆਂ ਪਦਵੀਆਂ ਵਾਲੇ ਲੋਕ ਸਿੱਖ ਧਰਮ ਨੂੰ ਨੀਵਾਂ ਦਿਖਾਉਣਾ ਚਾਹੁੰਦੇ ਹਨ। ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਰਾਮ ਜਨਮ ਭੂਮੀ ਪੂਜਨ ਮੌਕੇ ਸਿੱਖ ਧਰਮ ਦਾ ਨਿਰਾਦਰ ਕੀਤਾ ਹੈ। ਜਿਸ ਕਰਕੇ ਪੰਜ ਸਿੰਘ ਸਾਹਿਬਾਨ ਵਲੋਂ ਗਿਆਨੀ ਇਕਬਾਲ ਸਿੰਘ ਨੂੰ ਆਦੇਸ਼ ਦਿੱਤਾ ਹੈ ਕਿ ਉਹ 20 ਅਗਸਤ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਪੱਖ ਸਪਸ਼ਟ ਕਰਨ। ਦੂਜੇ ਪਾਸੇ ਪ੍ਰਧਾਨ ਮੰਤਰੀ ਅਹੁਦੇ 'ਤੇ ਬੈਠੇ ਗੈਰ ਸਿੱਖ ਵਿਅਕਤੀ ਵਲੋਂ ਸਿੱਖ ਪੰਥ ਦੀ ਉਲੰਘਣਾ ਕਰਨ 'ਤੇ ਪੰਜ ਸਿੰਘ ਸਾਹਿਬਾਨ ਦੀ ਰੋਸ਼ਨੀ ਅੰਦਰ 15 ਦਿਨਾ ਦੇ ਅੰਦਰ ਅੰਦਰ ਆਪਣੀ ਸਥਿਤੀ ਸਪਸ਼ਟ ਕਰਨ ਅਤੇ ਇਸ ਦੇ ਨਾਲ ਹੀ 267 ਸਰੂਪਾਂ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਸਪਸ਼ਟ ਕਰੇ ਕਿ ਸਵਰੂਪ ਕਿਥੇ ਗ਼ਾਇਬ ਹੋਏ ਹਨ। ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਜਨਰਲ ਇਜਲਾਸ ਬੁਲਾ ਕੇ ਕੌਮ ਅਤੇ ਪੰਥ ਨੂੰ ਇਨ੍ਹਾਂ ਸਰੂਪਾਂ ਬਾਰੇ ਸਥਿਤੀ ਸਪੱਸ਼ਟ ਕਰੇ।
Total Responses : 267