ਬਹੁਮੰਤਵੀ ਖੇਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਓੰਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ , ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹਨ ਮੌਜੂਦ ।
ਜਗਦੀਸ਼ ਥਿੰਦ
ਫਾਜ਼ਿਲਕਾ, 13 ਅਗਸਤ
ਫਾਜ਼ਿਲਕਾ ਵਿਖੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਦੀ ਫੁੱਲ ਡ੍ਰੈਸ ਰਿਹਰਸਲ ਅੱਜ ਸਰਕਾਰੀ ਬਹੁ ਮੰਤਵੀਂ ਸਟੇਡੀਅਮ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਤਿਰੰਗਾ ਲਹਿਰਾਇਆ ਅਤੇ ਸਲਾਮੀ ਲਈ। ਇਸ ਮੌਕੇ ਉਨਾਂ ਨਾਲ ਐਸ.ਐਸ.ਪੀ. ਸ: ਹਰਜੀਤ ਸਿੰਘ ਵੀ ਹਾਜਰ ਸਨ।
ਮਾਰਚ ਪਾਸਟ ਦੀ ਸਲਾਮੀ ਦਾ ਦ੍ਰਿਸ਼
ਇਸ ਸਾਲ ਕੋਵਿਡ ਕਾਰਨ ਸਕੂਲੀ ਬੱਚੇ ਸੁਤੰਤਰਤਾ ਦਿਵਸ ਸਮਾਗਮ ਵਿਚ ਸ਼ਿਰਕਤ ਨਹੀਂ ਕਰ ਰਹੇ ਹਨ ਅਤੇ ਆਮ ਲੋਕ ਵੀ ਸ਼ਿਰਕਤ ਨਹੀਂ ਕਰਣਗੇ। ਉਨਾਂ ਨੇ ਕਿਹਾ ਕਿ ਕੋਵਿਡ ਕਾਰਨ ਸਮਾਗਮ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਹੋਵੇਗਾ।
ਇੱਥੇ ਜਿਕਰਯੋਗ ਹੈ ਕਿ 15 ਅਗਸਤ ਨੂੰ ਅਜਾਦੀ ਦਿਹਾੜੇ ਤੇ ਫਾਜ਼ਿਲਕਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਦਾ ਕਰਣਗੇ। ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਅਜਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਨਾਂ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਡਿਊਟੀ ਦੌਰਾਨ ਕੋਵਿਡ ਮੱਦੇਨਜਰ ਸਾਰੇ ਸੁਰੱਖਿਆ ਉਪਾਵਾਂ ਦੀ ਪਾਲਣ ਕੀਤੀ ਜਾਵੇ।
ਇਸ ਮੌਕੇ ਐਸ.ਪੀ.ਡੀ. ਸ: ਅਜੈ ਰਾਜ ਸਿੰਘ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ ਆਦਿ ਵੀ ਹਾਜਰ ਸਨ।