ਲੋਕੇਸ਼ ਰਿਸ਼ੀ
ਗੁਰਦਾਸਪੁਰ, 14 ਅਗਸਤ 2020- 25 ਫ਼ੀਸਦੀ ਕਟੌਤੀ ਦੇ ਰੋਸ ਵਜੋਂ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਬਟਾਲਾ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਜਿਸ ਦੇ ਤਹਿਤ ਇਨ੍ਹਾਂ ਲੋਕਾਂ ਵੱਲੋਂ ਪੰਜਾਬ ਰੋਡਵੇਜ਼ ਬਟਾਲਾ ਦੀ ਵਰਕਸ਼ਾਪ ਤੋਂ ਰੋਸ ਮਾਰਚ ਦੀ ਸ਼ੁਰੂਆਤ ਕਰਦਿਆਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਿਆਂ ਹੋਇਆਂ ਸਥਾਨਕ ਬੱਸ ਅੱਡੇ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਗ਼ੁੱਸਾ ਪ੍ਰਗਟ ਕੀਤਾ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਆਗੂ ਪਰਮਜੀਤ ਸਿੰਘ ਕੁਹਾੜ ਅਤੇ ਬਾਕੀ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 12-12 13-13 ਸਾਲ ਪਹਿਲਾਂ ਆਊਟ ਸੋਰਸ, ਕੰਟ੍ਰੈੱਕਟ ਬੇਸ ਤੇ ਪੰਜਾਬ ਰੋਡਵੇਜ਼ ਵਿਖੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਤਨਖ਼ਾਹ ਪਹਿਲਾਂ ਹੀ ਬਹੁਤ ਘੱਟ (10 ਤੋਂ 12 ਹਜ਼ਾਰ) ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚਲਦੇ ਹੋਏ ਵੀ ਰੋਡਵੇਜ਼ ਕਰਮਚਾਰੀਆਂ ਨੇ ਸਰਕਾਰ ਦੇ ਇੱਕ ਇਸ਼ਾਰੇ ਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ। ਬੱਸਾਂ ਚਲਾ ਕੇ ਨਾ ਸਿਰਫ਼ ਪ੍ਰਵਾਸੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਇਆ। ਬਲ ਕੀ ਬਾਹਰੋਂ ਆਏ ਸ਼ੱਕੀ ਮਰੀਜ਼ਾਂ ਨੂੰ ਵੀ ਆਪ ਬੱਸਾਂ ਚਲਾ ਕੇ ਵਾਪਸ ਲੈ ਕੇ ਆਏ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਸਿਰ ਮੱਥੇ ਲਿਆ। ਤਾਂ ਕਿ ਆਮ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਬਜਾਏ ਇਸ ਦੇ ਇਨਾਮ ਵਜੋਂ ਆਊਟ ਸੋਰਸ, ਕੰਟ੍ਰੈੱਕਟ ਬੇਸ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੇ। ਪੰਜਾਬ ਸਰਕਾਰ ਵੱਲੋਂ ਇਸ ਦੇ ਬਦਲੇ ਵਿੱਚ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ 10-10 ਹਜ਼ਾਰ ਤਨਖ਼ਾਹ ਵਿੱਚੋਂ ਵੀ 25 ਫ਼ੀਸਦੀ ਕੱਟ ਲਗਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਾਏ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੀ ਬਜਾਏ, ਉਸ ਦਾ ਨਤੀਜੇ ਵਜੋਂ ਸਾਡੀ 25 % ਤਨਖ਼ਾਹ ਕੱਟ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀ ਤਾਂ 15 ਅਗਸਤ ਅਜ਼ਾਦੀ ਦਿਹਾੜੇ ਨੂੰ ਗ਼ੁਲਾਮੀ ਦਿਨ ਵਜੋਂ ਮਨਾਉਂਦੇ ਹੋਏ ਜਲੰਧਰ ਵਿਖੇ ਸੂਬੇ ਭਰ ਦੇ ਸਾਰੇ ਕੱਚੇ ਮੁਲਾਜ਼ਮ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਰੋਡਵੇਜ਼ ਵਿਭਾਗ ਦਾ ਵਿਰੋਧ ਕੀਤਾ ਜਾਵੇਗਾ।