ਪਰਵਿੰਦਰ ਸਿੰਘ ਕੰਧਾਰੀ
- ਬਜ਼ੁਰਗਾਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ
ਫਰੀਦਕੋਟ, 14 ਅਗਸਤ 2020 - ਅੱਜ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਤੇ ਭਲਾਈ ਸ਼ਾਖਾ ਦੀ ਚੇਅਰਪਰਸਨ ਮੈਡਮ ਅਨੂ ਸੇਤੀਆ ਵੱਲੋਂ ਇਥੋਂ ਦੇ ਰੈਡ ਕਰਾਸ ਦੇ ਬਿਰਧ ਆਸ਼ਰਮ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਜਿੱਥੇ ਬਿਰਧ ਆਸ਼ਰਮ ਵਿੱਚ ਬਜੁਰਗਾਂ ਨਾਲ ਗੱਲਬਾਤ ਕੀਤੀ ਉੱਥੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਚੇਅਰਪਰਸਨ ਜਿਲ੍ਹਾ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਮੈਡਮ ਅਨੂ ਸੇਤੀਆ ਨੇ ਬਜ਼ੁਰਗਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗਾ।ਆਸ਼ਰਮ ਵਿਚਲੇ ਬਜੁਰਗਾਂ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਸ਼ਰਮ ਵਿੱਚ ਘਰ ਵਾਲਾ ਮਾਹੌਲ ਮਿਲ ਰਿਹਾ ਹੈ ਤੇ ਉਨ੍ਹਾਂ ਦਾ ਸਮਾਂ ਬਹੁਤ ਵਧੀਆ ਬਤੀਤ ਹੋ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਤੇ ਇਨ੍ਹਾਂ ਬਜ਼ੁਰਗਾਂ ਨੂੰ ਮਜ਼ਬੂਰੀਵਸ ਆਸ਼ਰਮ ਵਿੱਚ ਰਹਿਣਾ ਪੈ ਰਿਹਾ ਹੈ।ਉਨ੍ਹਾਂ ਰੈਡ ਕਰਾਸ ਸੰਸਥਾ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਇਨ੍ਹਾਂ ਸਾਰੇ ਬਜ਼ੁਰਗਾਂ ਦੀ ਆਪਣੇ ਮਾਤਾ ਪਿਤਾ ਵਾਂਗ ਸੰਭਾਲ ਕੀਤੀ ਜਾਵੇ। ਇਸ ਮੌਕੇ ਸ੍ਰੀ ਸੁਭਾਸ਼ ਚੰਦਰ ਸਕੱਤਰ ਰੈਡ ਕਰਾਸ ਸੁਸਾਇਟੀ ਵੀ ਹਾਜ਼ਰ ਸਨ।