← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 14 ਅਗਸਤ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅਜ 17 ਜਣੇ ਸਿਹਤਯਾਬ ਹੋ ਕੇ ਘਰ ਨੂੰ ਚਲੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਹੁਣ ਤੱਕ 426 ਕਰੋਨਾ ਪਾਜੀਟਿਵ ਕੇਸ ਆਏ ਸਨ ਜਿਨ੍ਹਾਂ ਵਿਚੋਂ 331 ਕਰੋਨਾ ਨੂੰ ਹਰਾ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਜੋ ਕਿ ਠੀਕ ਹੋਣ ਵਾਲਿਆਂ ਦੀ 77 ਫੀਸਦੀ ਰਿਕਵਰੀ ਦਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ ਕੁੱਲ 22 ਨਵੇਂ ਕਰੋਨਾ ਪਾਜੀਟਿਵ ਕੇਸ ਆਏ ਹਨ ਜਿਨਾਂ ਨੂੰ ਮਿਲਾ ਕੇ ਕੁੱਲ ਐਕਟਿਵ ਕੇਸ 93 ਹੋ ਗਏ ਹਨ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਹੁਣ ਤੱਕ 2 ਜਣਿਆਂ ਦੀ ਮੌਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਹਰ ਜਾਣ ਸਮੇਂ ਮੂੰਹ `ਤੇ ਮਾਸਕ ਜਰੂਰ ਪਾਉ, ਆਪਸ ਵਿਚ ਸਮਾਜਿਕ ਦੂਰੀ ਬਰਕਰਾਰ ਰੱਖੋ, ਹੱਥਾਂ ਨੂੰ ਵਾਰ-ਵਾਰ ਧੋਂਦੇ ਰਹੋ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਜਾਓ।
Total Responses : 863