ਪਰਵਿੰਦਰ ਸਿੰਘ ਕੰਧਾਰੀ
- ਜ਼ਿਲ੍ਹੇ 'ਚ ਕੋਰੋਨਾ ਦੇ 20 ਹੋਰ ਆਏ ਪਾਜ਼ੀਟਿਵ,ਐਕਟਿਵ ਕੇਸ 163
- 300 ਸ਼ੱਕੀ ਮਰੀਜ਼ਾਂ ਦੇ ਇਕੱਤਰ ਕੀਤੇ ਕੋਰੋਨਾ ਸੈਂਪਲ
ਫਰੀਦਕੋਟ, 14 ਅਗਸਤ 2020 - ਮਿਸ਼ਨ ਫਤਿਹ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਦੇ 8 ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਹੁੰਚ ਗਏ ਪਰ ਦੂਜੇ ਪਾਸੇ ਕੋਰੋਨਾ ਦੀ ਚੇਨ ਵਿੱਚ 20 ਹੋਰ ਕੇਸਾਂ ਦਾ ਵਾਧਾ ਹੋਣਾ ਚਿੰਤਾਜਨਕ ਹੈ। ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਵੱਲੋਂ ਲੋਕਾਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਤੇ ਨੇੜ੍ਹੇ ਦੇ ਫਲੂ ਕਾਰਨਰ ਤੇ ਸ਼ੱਕ ਦੂਰ ਕਰਨ ਲਈ ਕੋਰੋਨਾ ਸੈਂਪਲਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਫਰੀਦਕੋਟ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ।
ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ 20 ਕੇਸਾਂ ਦੀ ਕੋਰੋਨਾ ਪਾਜ਼ੀਟਿਵ ਵੱਜੋਂ ਪੁਸ਼ਟੀ ਹੋਈ ਹੈ,ਜਿੰਨਾਂ ਵਿੱਚ ਕੋਟਕਪੂਰਾ ਦੇ 6 ਫਰੀਦਕੋਟ ਸ਼ਹਿਰ ਨਾਲ ਸਬੰਧਤ 10 ਕੇਸ,ਪਿੰਡ ਵਾਂਦਰਜਟਾਣਾ ਦਾ 1 ਵਿਅਕਤੀ,ਢਿਲਵਾਂ ਕਲਾਂ ਦਾ 1,ਅਰਾਂਈਆਂਵਾਲਾ ਕਲਾਂ ਦਾ 1 ਕੇਸ ਅਤੇ ਡੀ.ਐਮ.ਸੀ ਲੁਧਿਆਣਾ ਤੋਂ ਰਿਪੋਰਟ ਹੋਇਆ 1 ਕੇਸ ਸ਼ਾਮਿਲ ਹੈ। ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 18181 ਸੈਂਪਲ ਲਏ ਗਏ ਹਨ।ਜਿੰਨਾਂ ਵਿੱਚੋਂ 16993 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ,428 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ,ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ ਕੇਸ 510 ਹੋ ਗਏ ਹਨ, ਜਦ ਕੇ ਐਕਟਿਵ ਕੇਸ 163 ਹਨ ਅੱਜ 8 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀਆਂ ਅਤੇ ਪਰਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਕੋਰੋਨਾ ਸੈਂਪਲ ਜਲਦ ਤੋਂ ਜਲਦ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।ਜ਼ਿਲ੍ਹੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ,ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਵਿਖੇ ਚੱਲ ਰਹੇ ਹਨ।ਕੋਈ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ।ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਅੱਜ ਫਲੂ ਕਾਰਨਰ ਟੀਮਾਂ ਵੱਲੋਂ 300 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਗਏ ਹਨ।