← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ, 14 ਅਗਸਤ 2020 - ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 190 ਲਿਟਰ ਲਾਹਣ ਬਰਾਮਦ ਕਰਕੇ 3 ਵਿਅਕਤੀ ਗ੍ਰਿਫਤਾਰ ਕਰਨ ਉਪਰੰਤ 3 ਮੁਕੱਦਮੇ ਦਰਜ ਕੀਤੇ ਹਨ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਾਜ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਦੋੋਦੜਾ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਗਿਆ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਅਵਤਾਰ ਸਿੰਘ ਉਰਫ ਤਾਰ ਪੁੱਤਰ ਬੂਟਾ ਸਿੰਘ ਵਾਸੀ ਦੂਲੋੋਵਾਲ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਜੋੋਗਾ ਦੀ ਪੁਲਿਸ ਪਾਰਟੀ ਨੇ ਬਲੌੌਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅਲੀਸ਼ੇਰ ਕਲਾਂ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ ਹੈ।
Total Responses : 942