ਹਰੀਸ਼ ਕਾਲੜਾ
- ਆਜ਼ਾਦੀ ਦਿਵਸ ਸਮਾਗਮ ਦੀ ਨਹਿਰੂ ਸਟੇਡੀਅਮ 'ਚ ਹੋਈ ਫੂਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਝੰਡਾ ਲਹਿਰਾਇਆ
ਰੂਪਨਗਰ, 14 ਅਗਸਤ 2020 - 15 ਅਗਸਤ ਨੂੰ ਮਨਾਏ ਜਾਣ ਵਾਲੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਣਾ ਕੇ.ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਕਰਵਾਏ ਜਾਣ ਵਾਲੇ ਇਸ ਸਮਾਗਮ ਦੀ ਫੁਲ ਡਰੈਸ ਰਿਹਰਸਲ ਅੱਜ ਸਟੇਡੀਅਮ ਵਿੱਚ ਕੀਤੀ ਗਈ । ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਵਾਰ ਕਰੋਨਾ ਵਾਇਰਸ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਨੂੰ ਸੰਖੇਪ ਰੱਖਿਆ ਗਿਆ ਹੈ। ਫੁਲ ਡਰੈਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸ਼੍ਰੀ ਅਖਿਲ ਚੌਧਰੀ ਨਾਲ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਤਾਕੀਦ ਕੀਤੀ। ਉਨਾਂ ਦੱਸਿਆ ਕਿ ਇਸ ਵਾਰ ਸਕੂਲੀ ਬੱਚਿਆਂ ਦੇ ਪੀ.ਟੀ ਸ਼ੋਅ, ਸਭਿਆਚਾਕ ਸਰਗਰਮੀਆਂ ਆਦਿ ਦੀ ਪੇਸ਼ਕਾਰੀ ਨਹੀਂ ਹੋਵੇਗੀ।