← ਪਿਛੇ ਪਰਤੋ
ਮਨਿੰਦਰਜੀਤ ਸਿੱਧੂ
ਜੈਤੋ, 14 ਅਗਸਤ 2020 - ਮਾਂ ਦੇ ਦੁੱਧ ਦੀ ਮਹੱਤਤਾ ਵਿਸ਼ੇ ਉੱਪਰ ਸਰਕਲ ਜੈਤੋ ਸ਼ਹਿਰੀ ਦੇ ਆਂਗਣਵਾੜੀ ਸੈਂਟਰ ਸੁਖਚੈਨਪੁਰਾ ਬਸਤੀ ਵਿਖੇ ਚਾਈਲਡ ਡਿਵੈਲਪਮੈਂਟ ਐਂਡ ਪ੍ਰੋਟੈਕਸ਼ਨ ਅਫਸਰ ਖੁਸ਼ਵੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਪਰਵਾਈਜ਼ਰ ਪਰਮਜੀਤ ਕੌਰ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ।ਇਕੱਤਰ ਹੋਈ ਔਰਤਾਂ ਨੂੰ ਸੰਬੋਧਨ ਕਰਦਿਆਂ ਸੁਪਰਵਾਈਜਰ ਮੈਡਮ ਪਰਮਜੀਤ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਅਨਮੋਲ ਦਾਤ ਹੈ ਅਤੇ ਬੱਚੇ ਦੇ ਜਨਮ ਤੋਂ ਛੇ ਮਹੀਨੇ ਤੱਕ ਉਸਨੂੰ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਇੱਥੋਂ ਤੱਕ ਕਿ ਪਾਣੀ ਦੀ ਜਗ੍ਹਾ ਵੀ ਮਾਂ ਦਾ ਦੁੱਧ ਹੀ ਬੱਚੇ ਨੂੰ ਦਿੱਤਾ ਜਾਣਾ ਚਾਹੀਦਾ ਹੈ।ਸਟਾਫ ਨਰਸ ਕੋਮਲਪ੍ਰੀਤ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਨੂੰ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਤਾਂ ਪ੍ਰਦਾਨ ਕਰਦਾ ਹੀ ਹੈ ਅਤੇ ਇਸ ਤੋਂ ਵੀ ਵੱਧ ਇਸ ਦੁਆਰਾ ਮਿਲੀ ਸ਼ਕਤੀ ਜੀਵਨ ਭਰ ਲਈ ਕਾਇਮ ਰਹਿੰਦੀ ਹੈ।ਇਸ ਮੌਕੇ ਇਕੱਤਰ ਹੋਈਆਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਊ ਔਰਤਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਵੀ ਵਿਸਥਾਰਪੂਰਵਕ ਜਵਾਬ ਦਿੱਤੇ ਗਏ।
Total Responses : 942