- ਠੇਕਾ ਅਧਾਰਿਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕੈਬਨਿਟ ਸਬ-ਕਮੇਟੀ ਦਾ ਗਠਨ - ਮੁੱਖ ਮੰਤਰੀ
ਤਰਨ ਤਾਰਨ, 14 ਅਗਸਤ 2020 - “ਕੈਪਟਨ ਨੂੰ ਪੁੱਛੋ” ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਵਾਸੀ ਹਨੂ ਤਿਵਾੜੀ ਅਤੇ ਸ਼ਮਸ਼ੇਰ ਸਿੰਘ ਰੰਧਾਵਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੱਤਾ।
ਪ੍ਰੋਗਰਾਮ ਦੌਰਾਨ ਹਨੂ ਤਿਵਾੜੀ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੋਇਆ ਹੈ ਅਤੇ ਇਸ ਕਮੇਟੀ ਦੀਆਂ ਸਿਫ਼ਾਰਿਸ਼ਾ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਹਨਾਂ ਕਿਹਾ ਕਿ ਮਨ ਵਿੱਚ ਕਿਸੇ ਤਰ੍ਹਾਂ ਦਾ ਕੋਈ ਮਾੜਾ ਖਿਆਲ ਨਹੀਂ ਲਿਆਉਣਾ ਚਾਹੀਦੇ ਅਤੇ ਜੀਵਨ ਨੂੰ ਜਿੰਦਾਦਿਲੀ ਨਾਲ ਜਿਉਣਾ ਚਾਹੀਦਾ ਹੈ।
ਤਰਨ ਤਾਰਨ ਵਾਸੀ ਹੀ ਸ੍ਰੀ ਸ਼ਮਸ਼ੇਰ ਸਿੰਘ ਰੰਧਾਵਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਕੌਮੀ ਆਫ਼ਤ ਹੈ, ਇਸ ਸਬੰਧੀ ਫੈਸਲੇ ਕੇਂਦਰ ਸਰਕਾਰ ਦੇ ਪੱਧਰ ‘ਤੇ ਹੀ ਲਏ ਜਾਂਦੇ ਹਨ।ਉਹਨਾਂ ਕਿਹਾ ਕਿ ਸਕਿੱਲ ਸੈਂਟਰ ਖੋਲ੍ਹਣ ਸਬੰਧੀ ਜਦੋਂ ਵੀ ਕੋਈ ਨਿਰਦੇਸ਼ ਪ੍ਰਾਪਤ ਹੋਣਗੇ ਤਾਂ ਇਹਨਾਂ ਸੈਂਟਰਾਂ ਨੂੰ ਖੋਲ੍ਹਣ ਸਬੰਧੀ ਅਡਵਾਇਜ਼ਰੀ ਜਾਰੀ ਕਰ ਦਿੱਤੀ ਜਾਵੇਗੀ।