ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ 2020 - ਦੇਸ਼ ਦੀ ਅਜ਼ਾਦੀ ਦਿਹਾੜੇ ਮੋਕੇ ਸੁਤੰਤਰਤਾ ਦਿਵਸ ਸਮਾਰੋਹ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ। ਉਪ ਮੰਡਲ ਪੱਧਰ ਤੇ ਇਸ ਸਮਾਰੋਹ ਵਿੱਚ ਐਸ. ਡੀ. ਐਮ. ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ। ਕੋਵਿਡ ਦੀਆਂ ਸਾਵਧਾਨੀਆਂ ਅਤੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਨਾਏ ਇਸ ਸਮਾਰੋਹ ਮੌਕੇ ਬੋਲਦੇ ਹੋਏ ਐਸ .ਡੀ. ਐਮ. ਕਨੂ ਗਰਗ ਨੇ ਕਿਹਾ ਕਿ ਅੱਜ ਸਾਰੇ ਦੇਸ਼ ਵਾਸੀ 74ਵਾਂ ਅਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨ੍ਹਾ ਰਹੇ ਹਨ।ઠਦੇਸ਼ ਵਾਸੀਆਂ ਨੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਅਗਵਾਈ ਵਿੱਚ ਆਜ਼ਾਦੀ ਪ੍ਰਾਪਤ ਕਰਨ ਵਾਸਤੇ ਵੱਡੀ ਲੜਾਈ ਲੜੀ ਸੀ।ઠਦੇਸ਼ ਦੇ ਸ਼ਹੀਦਾਂ,ઠਸੂਰਵੀਰਾਂ ਅਤੇ ਨੇਤਾਵਾਂ ਦੀਆਂ ਅਥਾਹ ਕੁਰਬਾਨੀਆਂ ਸਦਕਾ ਹੀ ਅਸੀਂ ਅੰਗ੍ਰੇਜੀ ਸਾਮਰਾਜ ਦੀਆਂ ਗੁਲਾਮੀ ਦੀਆਂ ਜੰਜੀਰਾਂ ਤੋਂ ਭਾਰਤ ਮਾਤਾ ਨੂੰ ਮੁਕਤ ਕਰਵਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਨੇ ਸੱਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।
ਸ਼ਹੀਦ-ਏ-ਆਜ਼ਮ ਸ੍ਰ:ਭਗਤ ਸਿੰਘ,ઠਰਾਜਗੁਰੂ ਤੇ ਸੁਖਦੇਵ,ઠਸ੍ਰ:ਕਰਤਾਰ ਸਿੰਘ ਸਰਾਭਾ,ઠਸ਼ਹੀਦ ਮਦਨ ਲਾਲ ਢੀਂਗਰਾ,ઠਲਾਲਾ ਲਾਜਪਤ ਰਾਏ ਅਤੇ ਜਲਿਆਂ ਵਾਲਾ ਗੋਲੀ ਕਾਂਡ ਦਾ ਬਦਲਾ ਲੈਣ ਵਾਲੇ ਪੰਜਾਬੀ ਨੌਜਵਾਨ ਸ਼ਹੀਦ ਉਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਚੁਸਤ ਪ੍ਰਸਾਸ਼ਨ ਦੇ ਨਾਲ ਉੱਚੀ ਸਮਾਜਿਕ-ਆਰਥਿਕ ਵਿਕਾਸ ਦਰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ 2020 ਦੋਰਾਨ ਭਾਰਤ ਦੇਸ਼ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੀ ਇਕ ਵੱਡੀ ਚਣੋਤੀ ਦਾ ਮੁਕਾਬਲਾ ਕਰਨਾ ਪੈ ਰਿਹਾ ਹੈ।ਪੰਜਾਬ ਸਰਕਾਰ ਵਲੋ. ਕਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਦੀ ਸੁਰੂਅਤ ਕੀਤੀ ਗਈ ਹੈ ਅੱਜ ਸਾਡੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ, ਡਾਕਟਰ ਅਤੇ ਸਮੁੱਚਾ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ, ਸਫਾਈ ਕਰਮਚਾਰੀ, ਫਰੰਟ ਲਾਈਨ ਕਰੋਨਾ ਵਾਇਰਸ ਦੇ ਤੋਰ ਤੇ ਕੰਮ ਕਰ ਰਹੇ ਹਨ। ਕੋਵਿਡ ਦੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰ ਤੇ ਆਸ਼ਾ ਵਰਕਰ ਘਰ ਘਰ ਜੇ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਅਸੀਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਦੀ ਗਤੀ ਨੂੰ ਮੁੱੜ ਰਫਤਾਰ ਦਿੱਤੀ ਹੈ। ਸਾਡੇ ਕਰੋਨਾ ਵਾਇਰਸ ਲੋਕਾਂ ਨੂੰ ਕੋਵਿਡ ਦਾ ਮੁਕਾਬਲਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ।
ਸਾਨੂੰ ਪੂਰੀ ਉਮੀਦ ਹੈ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਇੱਕ ਵਾਰ ਫੇਰ ਕਰੋਨਾ ਨੂੰ ਹਰਾ ਕੇ ਕੌਮੀ ਨਕਸ਼ੇ ਤੇ ਆਰਥਿਕ ਤੌਰ ਤੇ ਮਜ਼ਬੂਤ ਰਾਜ ਵਜੋਂ ਉਭਰੇਗਾ। ਉਹਨਾਂ ਕਿਹਾ ਕਿ ਪੰਜਾਬ ਵਿਚ ਖੁਸ਼ਹਾਲੀ ਦੇ ਰਾਖੇ ਵੀ ਪ੍ਰਸ਼ਾਸ਼ਨ ਲਈ ਅੱਖਾਂ ਅਤੇ ਕੰਨ ਬਣਕੇ ਬਹੁਤ ਵਧੀਆ ਕੰਮ ਕਰ ਰਹੇ ਹਨ। ਅੱਜ ਅਸੀਂ ਖੇਤਾਂ ਵਿਚ ਅੱਗ ਨਾਲ ਪਰਾਲੀ ਸਾੜਨ ਨੂੰ ਰੋਕਣ ਵਿਚ ਕਿਸਾਨਾਂ ਨੂੰ ਜਾਗਰੁਕ ਕਰਨ ਦੀ ਦਿਸ਼ਾ ਵੱਲ ਕਦਮ ਵਧਾ ਦਿੱਤੇ ਹਨ।
ਇਸ ਤੋਂ ਪਹਿਲਾਂ ਉਹਨਾਂ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਸ ਮੋਕੇ ਜਗਬੀਰ ਸਿੰਘ ਮਹਿੰਦੀ ਰੱਤਾ ਸਿਵਲ ਜੱਜ ਸੀਨੀਅਰ ਡਵੀਜਨ, ਮਹੇਸ਼ ਗਿਰਿ ਸਿਵਲ ਜੱਜ ਕਪੂਰਥਲਾ ,ਡੀ .ਐਸ. ਪੀ. ਰਮਿੰਦਰ ਸਿੰਘ ਕਾਹਲੋਂ,ਸਾਬਕਾ ਨਗਰ ਕੋਸ਼ਲ ਪ੍ਰਧਾਨ ਹਰਜੀਤ ਸਿੰਘ ਜੀਤਾ, ਮਾਰਕੀਟ ਕਮੇਟੀ ਚੇਅਰਮੈਨ ਹਰਬੰਸ ਲਾਲ ਮਹਿੰਦਲੀ,ਡਾਇਰਕੈਟਰ ਪੀ. ਆਰ. ਟੀ. ਸੀ. ਕਮਲਦੇਵ ਜੋਸ਼ੀ, ਪ੍ਰੇਮ ਸਿੰਘ ਬਾਸੋਵਾਲ ,ਸੀਨੀਅਰ ਮੈਡੀਕਲ ਅਫਸਰ ਚਰਨਜੀਤ ਕੁਮਾਰ, ਸਿਵ ਕੁਮਾਰ ਅਤੇ ਰਾਮ ਪ੍ਰਕਾਸ਼ ਸਰੋਆ, ਤਹਿਸੀਲਦਾਰ ਰਾਮ ਕ੍ਰਿਸ਼ਨ, ਨਾਇਬ ਤਹਿਸੀਲਦਾਰ ਗੁਰਬੀਰ ਸਿੰਘ, ਬੀ. ਡੀ. ਪੀ. ਓ. ਚੰਦ ਸਿੰਘ,ਬੀ. ਡੀ. ਪੀ. ਓ. ਨੂਰਪੁਰ ਬੇਦੀ ਹਰਿੰਦਰ ਕੌਰ, ਕਾਰਜ ਸਾਧਕ ਅਫਸਰ ਵਿਕਾਸ ਉੱਪਲ, ਆਦਿ ਹਾਜ਼ਰ ਸਨ।