ਚੋਵੇਸ਼ ਲਟਾਵਾ
ਅਨੰਦਪੁਰ ਸਾਹਿਬ, 19 ਅਗਸਤ 2020 - ਰੂਪਨਗਰ ਦੇ ਨਵੇਂ ਐਸ ਐਸ ਪੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਹਾੜਾ ਵਿਸ਼ੇਸ਼ ਦਿਹਾੜਾ ਹੈ ਕਿਉਂਕਿ ਅੱਜ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਇਆ ਸੀ ਅਤੇ ਅੱਜ ਦੇ ਦਿਨ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਹੋਣ ਦੇ ਨਾਤੇ ਗੁਰੂ ਘਰ ਦੇ ਵਿੱਚ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਹਾਲਾਤ ਬਹੁਤ ਜ਼ਿਆਦਾ ਸੁਖਾਵੇਂ ਨਹੀਂ ਹਨ।
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਗੁਰੂ ਘਰ ਦੇ ਵਿੱਚ ਇਸ ਪਵਿੱਤਰ ਮੌਕੇ ਤੇ ਪਹੁੰਚ ਕੇ ਅਰਦਾਸ ਕੀਤੀ ਹੈ। ਉਨ੍ਹਾਂ ਨਾਲ ਇਕ ਕੋਰੋਨਾ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦੇ ਵਿੱਚ ਕਿਹਾ ਕਿ ਕੋਰੋਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਅਲੱਗ ਅਲੱਗ ਮਾਧਿਅਮਾਂ ਦੇ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਬਣਦੀ ਭੂਮਿਕਾ ਨਿਭਾ ਰਿਹਾ ਹੈ ਪਰ ਲੋਕਾਂ ਨੂੰ ਵੀ ਸਮਾਜਿਕ ਦੂਹਰੀ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਉਪਰੰਤ ਐੱਸਐੱਸਪੀ ਡਾਕਟਰ ਆਖ਼ਿਰ ਚੌਧਰੀ ਨੂੰ ਤਖ਼ਤ ਸ਼੍ਰੀ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।