ਪਟਿਆਲਾ ਸ਼ਹਿਰ ਵਿੱਚ ਪੋਸਟਰ ਲਗਾਉਣ ਦੀ ਸ਼ੁਰੂਆਤ ਕਰਦੀ ਹੋਈ ਪਟਿਆਲਾ ਪੁਲਿਸ
ਦੀਦਾਰ ਗੁਰਨਾ
ਪਟਿਆਲਾ 26 ਅਗਸਤ : ਸ਼੍ਰੀ ਵਿਕਰਮ ਜੀਤ ਦੁੱਗਲ ਐਸ.ਐਸ.ਪੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਲੋਕਾਂ ਨੂੰ ਕੋਵਿਡ-19 ਸਬੰਧੀ ਜਾਗਰੂਕ ਕਰਨ ਲਈ ਇਕ ਨਵਾਂ ਤਰੀਕ਼ਾ ਸ਼ੁਰੂ ਕੀਤਾ ਗਿਆ ਹੈ,ਪਟਿਆਲਾ ਪੁਲਿਸ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੇ ਪੋਸਟਰ ਬਣਵਾ ਕੇ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਪੋਸਟਰਾਂ ਦੁਆਰਾ ਲੋਕਾਂ ਨੂੰ ਮਾਸਕ ਨੂੰ ਸਹੀ ਢੰਗ ਨਾਲ ਪਹਿਨਣ ਦਾ ਤਰੀਕਾ , ਹੱਥਾਂ ਨੂੰ ਬਾਰ ਬਾਰ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣ ਬਾਰੇ ਦੱਸਿਆ ਗਿਆ
ਪਟਿਆਲਾ ਪੁਲਿਸ ਦੁਆਰਾ ਸ਼ੁਰੂ ਕੀਤੇ ਗਏ ਇਸ ਨਿਵੇਕਲੇ ਕਾਰਜ ਸੰਬੰਧੀ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਸ਼੍ਰੀ ਵਿਕਰਮ ਜੀਤ ਦੁੱਗਲ ਐਸ.ਐਸ.ਪੀ ਪਟਿਆਲਾ ਨੇ ਦੱਸਿਆ ਕਿ ਸਾਡਾ ਇਹ ਪੋਸਟਰ ਲਗਾਉਣ ਦਾ ਮੁੱਖ ਮਕਸਦ ਪਟਿਆਲਾ ਵਾਸੀਆਂ ਨੂੰ ਕਰੋਨਾ ਬਾਰੇ ਜਾਗਰੂਕ ਕਰਨਾ ਹੈ ਅਤੇ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਖਤੀ ਵਰਤਣ ਦੇ ਨਾਲ ਨਾਲ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ, ਤਾਂ ਜੋ ਇਸ ਨਾਮੁਰਾਦ ਬਿਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ