ਹਰੀਸ਼ ਕਾਲੜਾ
- ਸਪੀਕਰ ਰਾਣਾ ਕੇ ਪੀ ਸਿੰਘ ਨੇ ਵੈਕਸੀਨ ਤਿਆਰ ਹੋਣ ਤੱਕ ਲੋਕਾਂ ਨੂੰ ਸਵਾਧਾਨੀਆਂ ਵਰਤਨ ਦੀ ਕੀਤੀ ਅਪੀਲ
ਸ੍ਰੀ ਅਨੰਦਪੁਰ ਸਾਹਿਬ, 30 ਅਗਸਤ 2020 - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਨੇ ਸਾਰੀ ਦੁਨੀਆਂ ਵਿੱਚ ਬਹੁਤ ਹੀ ਭਿਆਨਕ ਰੂਪ ਲੈ ਲਿਆ ਹੈ ਰੋਜਾਨਾਂ ਹਜ਼ਾਰਾਂ ਲੋਕ ਇਸ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ ਜਦੋਂ ਤੱਕ ਇਸ ਨਾਮੁਰਾਦ ਬੀਮਾਰੀ ਦੇ ਇਲਾਜ ਦੀ ਕੋਈ ਵੈਕਸਿਨ ਤਿਆਰ ਨਹੀਂ ਹੋ ਜਾਂਦੀ ਉਸ ਸਮੇਂ ਤੱਕ ਸਾਵਧਾਨੀ ਹੀ ਇਸ ਤੋਂ ਬਚਾਅ ਅਤੇ ਇਲਾਜ ਦਾ ਇਕ ਮਾਤਰ ਜਰਿਆਂ ਹੈ ਇਸ ਲਈ ਸਮਾਜਿਕ ਵਿੱਥ ਰੱਖਣਾ, ਸੈਨੇਟਾਈਜ਼ ਕਰਨਾ ਤੇ ਵਾਰ ਵਾਰ ਹੱਥ ਧੋਣੇ ਅਤੇ ਮਾਸਕ ਪਾਉਣਾ ਆਦਿ ਵਰਗੀਆਂ ਸਾਵਧਾਨੀਆਂ ਨੂੰ ਅਪਣਾਉਣਾ ਚਾਹੀਦਾ ਹੈ।
ਸਪੀਕਰ ਰਾਣਾ ਕੇ ਪੀ ਸਿੰਘ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਆਪਣੇ ਵਿਸੇਸ਼ ਦੋਰੇ ਤੇ ਸਨ। ਉਹਨਾਂ ਨੇ ਅੱਜ ਉਹਨਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਿਹਨਾਂ ਦੇ ਪਰਿਵਾਰਕ ਮੈਂਬਰ ਪਿਛਲੀ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਵੱਖ ਵੱਖ ਪਿੰਡਾਂ ਵਿੱਚ ਇਹਨਾਂ ਪਰਿਵਾਰਾਂ ਨੂੰ ਮਿਲ ਕੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਦੁੱਖ ਵੰਡਾਇਆ। ਉਹਨਾਂ ਕਿਹਾ ਕਿ ਮੋਜੂਦਾ ਸਮੇਂ ਕਰੋਨਾ ਮਹਾਂਮਾਰੀ ਕਾਰਨ ਸਥਿਤੀ ਵਿੱਚ ਵੱਡਾ ਪਰਿਵਰਤਨ ਆਇਆ ਹੈ ਪ੍ਰੰਤੂ ਅਸੀਂ ਸਭ ਨੇ ਰੱਲ ਕੇ ਬਦਲੇ ਹਾਲਾਤ ਵਿੱਚ ਆਪਣੇ ਆਪ ਨੂੰ, ਪਰਿਵਾਰਾਂ ਨੂੰ ਅਤੇ ਸਮਾਜ ਨੂੰ ਸੁਰੱਖਿਅਤ ਰੱਖਣਾ ਹੈ ਅੱਜ ਸਪੀਕਰ ਰਾਣਾ ਕੇ ਪੀ ਸਿੰਘ ਨੇ ਪਿੰਡ ਆਲੋਵਾਲ, ਨੱਕੀਆਂ, ਪਹਾੜਪੁਰ, ਝਿੰਝੜੀ,ਸੁਰੇਵਾਲ, ਗੰਭੀਰਪੁਰ ਅੱਪਰ ਵਿੱਚ ਜਾ ਕੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੰਦਰਜੀਤ ਸਿੰਘ ਅਰੋੜਾ ਅਤੇ ਮੋਹਨ ਸਿੰਘ ਰਾਣਾ ਦੇ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਨਾਲ ਵੀ ਦੁੱਖ ਸਾਂਝਾ ਕੀਤਾ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਦੱਸਗਰਾਈ, ਜਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕ੍ਰਿਸ਼ਨਾ ਦੇਵੀ ਬੈਂਸ, ਚੇਅਰਮੇਨ ਮਾਰਕਿਟ ਕਮੇਟੀ ਹਰਬੰਸ ਲਾਲ ਮਹਿੰਦਲੀ, ਪੀ. ਆਰ. ਟੀ. ਸੀ. ਦੇ ਡਾਇਰੈਕਟਰ ਕਮਲਦੇਵ ਜੋਸ਼ੀ, ਨਗਰ ਕੌਂਸ਼ਲ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਨਰਿੰਦਰ ਸੈਣੀ, ਮੋਹਨ ਸਿੰਘ ਭਸੀਨ, ਆਤਮਾ ਸਿੰਘ ਰਾਣਾ, ਵਿਜੇ ਗਰਚਾ, ਸਾਬਕਾ ਸਰਪੰਚ ਬੁੱਧਰਾਮ, ਬਲਵੀਰ ਸਿੰਘ ਬੱਡਲ, ਚੋਧਰੀ ਪਹੁਲਾਲ, ਰਵਿੰਦਰ ਸਿੰਘ ਰਤਨ, ਮਨਿੰਦਰ ਰਾਣਾ, ਪੱਪੂ ਤਲਵਾੜ, ਸੁਰੇਸ਼ ਜੋਸ਼ੀ, ਸਾਬਕਾ ਸਰਪੰਚ ਰਾਣਾ ਰਾਮ ਸਿੰਘ ਅਤੇ ਪੱਤਵੱਤੇ ਹਾਜ਼ਰ ਸਨ।