ਲੋਕੇਸ਼ ਰਿਸ਼ੀ
ਗੁਰਦਾਸਪੁਰ, 14 ਸਤੰਬਰ 2020- ਕੋਵਿਡ - 19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਨਾ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਨੂੰ ਜਾਰੀ ਰੱਖਦਿਆਂ ਹੋਇਆਂ ਉਨ੍ਹਾਂ ਦੇ ਇਮਤਿਹਾਨ ਵੀ ਲਏ ਹਨ । ਸਗੋਂ ਹੁਣ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਬੱਚਿਆਂ ਦੀ ਪੜਾਈ ਦਾ ਲੇਖਾ ਜੋਖਾ ਕਰਨ ਲਈ ਮਾਪੇ - ਅਧਿਆਪਕ ਆਨਲਾਈਨ ਮੀਟਿੰਗ ( ਪੀ . ਟੀ . ਐਮ . ) ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ । ਇਸ ਮੀਟਿੰਗਾਂ ਵਿੱਚ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੀ ਕਾਰਗੁਜ਼ਾਰੀਆਂ ਜਾਣਨ ਲਈ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਸਿੱਖਿਆ ਜਗਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਬਲਦੇਵ ਰਾਜ ਨੇ ਦੱਸਿਆ। ਕਿ ਪ੍ਰੀ - ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਪੀ . ਟੀ . ਐਮ . ਦਾ ਸਿਲਸਿਲਾ ਅੱਜ 14 ਸਤੰਬਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ 19 ਸਤੰਬਰ ਤੱਕ ਇੱਕ ਹਫ਼ਤਾ ਚੱਲੇਗਾ । ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਆਨਲਾਈਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਨਲਾਈਨ ਪੜਾਈ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਦੀ ਸਮੱਸਿਆਵਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਉਨ੍ਹਾਂ ਦੇ ਬੱਚੀਆਂ ਦੀ ਪੜਾਈ ਵਿੱਚ ਹੋਰ ਸੁਧਾਰ ਲਿਆਉਣ ਦੇ ਸੰਬੰਧ ਵਿੱਚ ਸੁਝਾਅ ਲਏ ਜਾਣਗੇ ।
ਇਸ ਦੇ ਨਾਲ ਹੀ ਮਿਡ - ਡੇ - ਮੀਲ , ਕਿਤਾਬਾਂ ਦੀ ਵੰਡ , ਪੈਸ ਦੀ ਤਿਆਰੀ ਅਤੇ ਮਹੱਤਤਾ , ਪੰਜਾਬ ਐਜੂਕੇਅਰ ਐਪ ਅਤੇ ਸਪਲੀਮੈਂਟਰੀ ਮੈਟੀਰੀਅਲ , ਅਤੇ ਵਿਦਿਆਰਥੀਆਂ ਦੀ ਪੜਾਈ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਸਬੰਧੀ ਸਲਾਹ ਮਸ਼ਵਰਾ ਕੀਤਾ ਜਾਵੇਗਾ ਅਤੇ ਕੋਵਿਡ - 19 ਦੇ ਸੰਬੰਧ ਵਿੱਚ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ । ਸਰਕਾਰੀ ਸਕੂਲਾਂ ਦੀ ਬਿਹਤਰ ਕਾਰਗੁਜ਼ਾਰੀ ਦੇ ਕਾਰਨ ਇਸ ਸਾਲ ਸਰਕਾਰੀ ਸਕੂਲਾਂ ਦੇ ਵਿੱਚ ਦਾਖ਼ਲੇ ਵਿੱਚ 17 . 18 ਫ਼ੀਸਦੀ ਦਾ ਵਾਧਾ ਹੋਇਆ ਹੈ ।