ਐਸ.ਏ.ਐਸ.ਨਗਰ, 14 ਸਤੰਬਰ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 204 ਮਰੀਜ਼ ਠੀਕ ਹੋਏ ਹਨ ਅਤੇ 274 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 8 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 99 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 38, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 46 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 50 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 29 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 8 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਖਰੜ ਤੋਂ 75 ਸਾਲਾ ਮਹਿਲਾ (ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ, ਪਿੰਡ ਘੋਗਾ (ਖਰੜ) ਤੋਂ 52 ਸਾਲਾ ਮਹਿਲਾ(ਸ਼ੂਗਰ ਦੀ ਮਰੀਜ਼) ਅਤੇ ਮੋਹਾਲੀ ਤੋਂ 84 ਸਾਲਾ ਮਹਿਲਾ ਦੀ ਸ਼ੈਲਬੀ ਹਸਪਤਾਲ, ਨਯਾਗਾਓ ਤੋਂ 30 ਸਾਲਾ ਮਹਿਲਾ ਦੀ ਪੀ.ਜੀ.ਆਈ ਚੰਡੀਗੜ੍ਹ ਵਿਖੇ, ਡੇਰਾਬਸੀ ਤੋਂ 68 ਸਾਲਾ ਪੁਰਸ਼ ਦੀ ਮੇਹਰ ਹਸਪਤਾਲ ਜ਼ੀਰਕਪੁਰ ਵਿਖੇ, ਸੰਨੀ ਇਨਕਲੇਵ ਤੋਂ 81 ਸਾਲਾ ਪੁਰਸ਼ ਦੀ ਫੌਰਟਿਜ਼, ਖਰੜ ਤੋਂ 62 ਸਾਲਾ ਪੁਰਸ਼ ਦੀ ਅਮਰ ਹਸਪਤਾਲ ਧਰਮਗੜ੍ਹ ਤੋਂ 31 ਸਾਲਾ ਪੁਰਸ਼ ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿਖੇ ਮੌਤ ਹੋ ਗਈ ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 6937 ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2289 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 4506 ਹੈ I ਜਦ ਕਿ ਹੁਣ ਤੱਕ ਕੁਲ 142 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ I