ਐਸ.ਏ.ਐਸ.ਨਗਰ, 15 ਸਤੰਬਰ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 154 ਮਰੀਜ਼ ਠੀਕ ਹੋਏ ਹਨ ਅਤੇ 188 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 76 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 22, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 21 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 45 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 17 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 3 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਫੇਜ਼ 9 ਤੋਂ 28 ਸਾਲਾ ਪੁਰਸ਼ ਦੀ ਫੌਰਟਿਜ਼ ਹਸਪਤਾਲ ਵਿਖੇ, ਪਿੰਡ ਸੁਹਾਣਾ ਤੋਂ 47 ਸਾਲਾ ਪੁਰਸ਼ (ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ, ਕੁਰਾਲੀ ਤੋਂ 62 ਸਾਲਾ ਪੁਰਸ਼ (ਸ਼ੂਗਰ ਦੀ ਮਰੀਜ਼) ਦੀ ਸ਼ੈਲਬੀ ਹਸਪਤਾਲ ਵਿਖੇ ਮੌਤ ਹੋ ਗਈ ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 7125 ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2320 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 4660 ਹੈ I ਜਦ ਕਿ ਹੁਣ ਤੱਕ ਕੁਲ 145 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ I