ਜਗਦੀਸ਼ ਥਿੰਦ
ਫਾਜ਼ਿਲਕਾ, 15 ਸਤੰਬਰ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਦੇ ਘਰ ਪਹੰੁਚੇ ਜਿਥੇ ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਵਿਕਾਸ ਕੰਮਾਂ ਬਾਰੇ ਮੰਤਰੀ ਸਾਹਿਬ ਨੂੰ ਜਾਣੂੰ ਕਰਵਾਇਆ ਜਿਸ `ਤੇ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਹਲਕੇ ਦੇ ਵਿਕਾਸ ਕੰਮਾਂ `ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਸੇ ਤਰ੍ਹਾਂ ਆਪਣੇ ਹਲਕੇ ਦੇ ਲੋਕਾਂ ਵਿਚ ਮੁਸ਼ਕਲਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਉਣ ਤਾਂ ਜ਼ੋ ਉਨ੍ਹਾਂ ਨੂੰ ਜਾਇਜ ਢੰਗ ਨਾਲ ਹਲ ਕੀਤਾ ਜਾ ਸਕੇ ਅਤੇ ਹਲਕੇ ਦਾ ਵਿਕਾਸ ਕਰਵਾਇਆ ਜਾ ਸਕੇ।
ਇਸ ਮੌਕੇ ਰਾਮਿੰਦਰ ਸਿੰਘ ਆਵਲਾ ਐਮ ਐਲ ਏ ਜਲਾਲਾਬਾਦ, ਵਰਿੰਦਰ ਸਿੰਘ ਘੁਬਾਇਆ, ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ, ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਰਾਜ ਬਖ਼ਸ਼ ਕੰਬੋਜ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ, ਸਨਮ ਮੁੰਜਾਲ ਯੂਥ ਕਾਂਗਰਸ ਆਗੂ, ਮਿੰਟੂ ਕਾਮਰਾ ਹਲਕਾ ਇਨਚਾਰਜ, ਮੀਨੂ ਭਾਪਾ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਬਲਕਾਰ ਸਿੰਘ ਸਿੱਧੂ ਸਲਾਹਕਾਰ ਸੋਸ਼ਲ ਮੀਡੀਆ, ਨੀਲਾ ਮਦਾਨ, ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਸਨ।