← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ 16 ਸਤੰਬਰ 2020 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਜ਼ਿਲ੍ਹੇ ਵਿੱਚ ਸਮਾਜਿਕ, ਰਾਜਨੀਤਿਕ, ਧਾਰਮਿਕ ਸਭਾਵਾਂ ਅਤੇ ਵਿਰੋਧ ਪ੍ਰਦਰਸ਼ਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਸਿਰਫ ਵਿਆਹ ਅਤੇ ਅੰਤਿਮ ਸਸਕਾਰ ਦੇ ਮੌਕੇ ਕ੍ਰਮਵਾਰ 30 ਅਤੇ 20 ਵਿਅਕਤੀ ਇਕੱਠੇ ਹੋ ਸਕਦੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਨਲਾਕ-4 ਤਹਿਤ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਇਹ ਹਦਾਇਤ ਜਾਰੀ ਕੀਤੀ ਗਈ ਹੈ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Total Responses : 863