ਕਰਤਾਰਪੁਰ ਸਾਹਿਬ, ਸਤੰਬਰ - ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤ ਪੁਰਬ ਨੂੰ ਮੁੱਖ ਰੱਖਦਿਆਂ ਇਤਿਹਾਸ 'ਚ ਪਹਿਲੀ ਵਾਰ 22 ਸਤੰਬਰ 2020 ਨੂੰ ਗੁ. ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ (ਭਾਰਤ-ਪਾਕਿ ਬਾਰਡਰ) ਤੱਕ ਨਗਰ ਕੀਰਤਨ ਸਜਾਏ ਜਾ ਰਹੇ ਹਨ। ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ 20 ਸਤੰਬਰ ਨੂੰ ਸ਼ੁਰੂ ਹੋ ਕੇ 22 ਨੂੰ ਏਸ ਨਗਰਕੀਰਤਨ ਦੇ ਨਾਲ ਸਮਾਪਤ ਹੋਣਗੇ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁ. ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਭਾਰਤੀ ਯਾਤਰੂਆਂ ਨੂੰ ਉਹ ਇਸ ਨਗਰਕੀਰਤਨ 'ਚ ਸ਼ਾਮਲ ਹੋਣ ਲਈ ਆਗਿਆ ਦੇਣ।