ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਸਤੰਬਰ 2020 - ਬੀਤੀ ਦਿਨੀਂ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਦੇ ਦੌਰਾਨ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਸਰਾਂ ਵਾਲੇ ਰਸਤਿਆਂ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਟੀਨਾਂ ਦੀਆਂ ਬੈਰੀਕੇਡਨੁਮਾ ਦੀਵਾਰਾਂ ਖੜ•ੀਆਂ ਕਰਕੇ ਸੰਗਤਾਂ ਨੂੰ ਧਰਨਾਕਾਰੀਆਂ ਤੱਕ ਜਾਣ ਤੋਂ ਰੋਕਿਆ ਗਿਆ, ਉੱਥੇ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਤੇ ਟਾਸਕ ਫੋਰਸ ਕਰਮਚਾਰੀਆਂ ਵਲੋਂ ਚਿੱਟੇ ਦਿਨ ਗੁੰਡਾਗਰਦੀ ਕਰਦਿਆਂ ਗੁਰੂ ਰਾਮਦਾਸ ਸਰਾਂ ਸਾਹਮਣੇ ਰੋਸ ਧਰਨਾ ਦੇ ਰਹੇ ਧਰਨਾਕਾਰੀਆਂ ਦੇ ਕੁਝ ਹਮਾਇਤੀ ਨਿਹੰਗ ਸਿੰਘਾਂ ਸਮੇਤ ਮੀਡੀਆ ਕਰਮੀਆਂ 'ਤੇ ਡਾਂਗਾਂ ਤੇ ਤਲਵਾਰਾਂ ਨਾਲ ਹਮਲਾ ਕਰਕੇ ਉਨ•ਾਂ ਦੀ ਕੁੱਟਮਾਰ ਕੀਤੀ ਗਈ ਤੇ ਕੈਮਰੇ ਖੋਹਣ ਦਾ ਵੀ ਯਤਨ ਕੀਤਾ ਗਿਆ ਸੀ।
ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਵਲੋਂ ਇੱਕ ਨਿਹੰਗ ਸਿੱਖ ਦੀ ਪੱਗ ਤੱਕ ਉਤਾਰ ਦਿੱਤੀ ਗਈ ਸੀ। ਹੁਣ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਬੰਧਿਤ ਕਰਮਚਾਰੀਆਂ ਨੂੰ ਪੰਜ ਪਿਆਰਿਆਂ ਦੇ ਅੱਗੇ ਪੇਸ਼ ਹੋਣ ਦਾ ਹੁਕਮ ਸੁਣਾਇਆ ਹੈ।।