ਜਗਦੀਸ਼ ਥਿੰਦ
ਫਾਜ਼ਿਲਕਾ 18 ਸਤੰਬਰ:
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 44 ਜਣੇ ਕਰੋਨਾ ਨੂੰ ਮਾਤ ਪਾ ਕੇ ਘਰਾਂ ਨੂੰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 1186 ਜਣੇ ਠੀਕ ਹੋ ਚੁੱਕੇ ਹਨ। ਅੱਜ ਜ਼ਿਲੇ ਵਿੱਚ 72 ਨਵੇਂ ਕੇਸ ਆਉਣ ਨਾਲ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 499 ਹੋ ਗਈ ਹੈ।
ਉਨਾਂ ਕਿਹਾ ਕਿ ਜ਼ਿਲੇ੍ਹ ਅੰਦਰ ਹੁਣ ਤੱਕ 1712 ਕੇਸ ਪਾਜੀਟਿਵ ਆਏ ਸਨ ਜਿਸ ਵਿਚੋਂ 1186 ਕੇਸਾਂ ਨੇ ਕਰੋਨਾ ਨੂੰ ਹਰਾਇਆ ਹੈ। ਉਨ੍ਹਾਂ ਦੱਸਿਆ ਕਿ 499 ਕੇਸਾਂ ਦੀ ਗਿਣਤੀ ਐਕਟਿਵ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 27 ਜਣਿਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੱਛਣ ਵਿਖਣ `ਤੇ ਸਿਹਤ ਕੇਂਦਰ ਵਿਖੇ ਜਾ ਕੇ ਟੈਸਟ ਜ਼ਰੂਰ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਪਾਜੀਟਿਵ ਮਰੀਜਾਂ ਨੂੰ ਕੋਈ ਤਕਲੀਫ ਹੋਣ `ਤੇ 104 ਨੰਬਰ `ਤੇ ਕਾਲ ਕਰਕੇ ਸਿਹਤ ਸਲਾਹ ਲਈ ਜਾਵੇ।
ਸਿਵਲ ਸਰਜਨ ਡਾ. ਭੁਪਿੰਦਰ ਕੌਰ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।