ਮਨਪ੍ਰੀਤ ਸਿੰਘ ਜੱਸੀ
- ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਆਨਰੇਰੀ ਸਕੱਤਰ ਚੀਫ ਖਾਲਸਾ ਦੀਵਾਨ, ਵਾਲਿਆਂ ਦਾ ਦਿਹਾਂਤ
ਅੰਮ੍ਰਿਤਸਰ, 19 ਸਤੰਬਰ 2020 - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਪਿਛਲੇ ਕਈ ਦਹਾਕਿਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ ਸਵਿੰਦਰ ਸਿੰਘ ਕੱਥੂਨੰਗਲ ਰਾਜ ਮਹਿੰਦਰ ਸਿੰਘ ਮਜੀਠਾ ਡਾ. ਨਿੱਝਰ ਡਾ. ਜਸਵਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਐਡਵੋਕੇਟ, ਅਮਰਜੀਤ ਸਿੰਘ ਭਾਟੀਆ ਐਡੀਟਰ ਦਲੇਰ ਖਾਲਸਾ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਭਾਈ ਸਵਿੰਦਰਪਾਲ ਸਿੰਘ, ਜਗਜੀਤ ਸਿੰਘ ਜੱਗੀ, ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਤੇ ਡਾ. ਧਰਮਵੀਰ ਸਿੰਘ ਸਮੇਤ ਹੋਰਨਾਂ ਕਈ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।