ਅਸ਼ੋਕ ਵਰਮਾ
ਮਾਨਸਾ, 19 ਸਤੰਬਰ 2020 - ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ ਕੀਤੇ ਹਨ। ਮੁਲਜ਼ਮਾਂ ਪਾਸੋੋਂ 9 ਕਿਲੋੋਗ੍ਰਾਮ ਭੁੱਕੀ ਪੋਸਤ ਡੋਡੇ, 200 ਲੀਟਰ ਲਾਹਣ, 1 ਚਾਲੂ ਭੱਠੀ ਅਤੇ 21 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਐਸ.ਐਸ.ਪੀ. ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਹੰਤ ਰਾਧਿਕਾ ਰਾਣੀ ਪੁੱਤਰੀ ਹਰਦੇਵ ਸਿੰਘ ਵਾਸੀ ਨੌਹਰ ਮੰਡੀ (ਰਾਜਸਥਾਨ) ਹਾਲ ਆਬਾਦ ਰਾਮਾਂ ਮੰਡੀ ਨੂੰ 9 ਕਿਲੋਗ੍ਰਾਮ ਭੁੱਕੀ ਪੋਸਤ ਸਮੇਤ ਕਾਬੂ ਕਰਕੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਮੀਤ ਕੌੌਰ ਪਤਨੀ ਪ੍ਰੀਤਮ ਸਿੰਘ ਵਾਸੀ ਬੀਰੋੋਕੇ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ।
ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਕਾਬੂ ਕਰਕੇ 1 ਚਾਲੂ ਭੱਠੀ, 150 ਲੀਟਰ ਲਾਹਣ ਅਤੇ 3 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਸਦਰ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੇਵਲ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬੀਰੋੋਕੇ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸਤਨਾਮ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬੀਰੋਕੇ ਕਲਾਂ ਤੋਂ 9 ਬੋਤਲਾਂ ਸ਼ਰਾਬ ਬਰਾਮਦ ਕਰਕੇ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਹੈ।