ਫਿਰੋਜ਼ਪੁਰ, 20 ਸਤੰਬਰ 2020 : ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ ਅਤੇ 9 ਚਾਂਦੀ ਦੇ ਭਾਂਡੇ ਬਰਾਮਦ ਕੀਤੇ। ਡਿਪਟੀ ਕਮਿਸ਼ਨਰ ਆਬਕਾਰੀ ਜੇਐਸ ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪਿਲਸ ਵਿਭਾਗ ਦੀਆਂ ਟੀਮਾਂ ਵੱਲੋਂ ਹਰੀਕੇ ਖੇਤਰ ਵਿੱਚ ਸਤਲੁਜ ਅਤੇ ਬਿਆਸ ਦਰਿਆ ਦੇ ਮਿਲਨ ਸਥਲ ਦੇ ਨਾਲ ਲੱਗਦੇ ਇਲਾਕਿਆਂ ਵਿਚ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੌਰਾਨ 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ, 9 ਚਾਂਦੀ ਦੇ ਭਾਂਡੇ, ਲਗਭਗ 100 ਕੁਇੰਟਲ ਸੁੱਕੀ ਲੱਕੜ ਤੇ 100 ਲੱਕੜ ਦੀਆਂ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਈਟੀਓ ਆਬਕਾਰੀ ਕਰਮਬੀਰ ਸਿੰਘ ਮਾਹਲਾ ਦੀ ਅਗਵਾਈ ਹੇਠ ਚਲਾਈ ਗਈ, ਉਨ੍ਹਾਂ ਦੇ ਨਾਲ ਡੀ.ਐੱਸ.ਪੀ ਅਪ੍ਰੇਸਨ ਤਰਨਤਾਰਨ ਇਕਬਾਲ ਸਿੰਘ ਸਮੇਤ ਪੁਲਿਸ ਵਿਭਾਗ ਦੀ ਟੀਮ ਵੀ ਮੌਜ਼ੂਦ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਆਿ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਹਰੀਕੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।