ਅਸ਼ੋਕ ਵਰਮਾ
ਬਠਿੰਡਾ, 20 ਸਤੰਬਰ 2020 - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੂੰਦੜ ਜ਼ਿਲ੍ਹਾ ਬਠਿੰਡਾ ਦੇ ਬੱਚਿਆਂ ਨੇ ਨਵਾਂ ਕੀਰਤੀਮਾਨ ਸਥਾਪਤ ਕਰਦਿਆਂ ਸਕਾਊਟਿੰਗ ’ਚ 11 ਕੌਮੀ ਪੁਰਸਕਾਰ ਹਾਸਲ ਕੀਤੇ ਹਨ ਜੋਕਿ ਇੱਕ ਰਿਕਾਰਡ ਹੈ। ਕੱਬ ਮਾਸਟਰ ਨਿਰਭੈ ਸਿੰਘ ਭੁੱਲਰ ਨੇ ਦੱਸਿਆ ਕਿ ਸਟੇਟ ਆਰਗੇਨਾਇਜਿੰਗ ਕਮਿਸ਼ਨਰ ਓਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਬੱਚੇ ਪਿਛਲੇ ਕਾਫੀ ਸਮੇਂ ਤੋਂ ਸਕਾਊਟਿੰਗ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਂਦੇ ਆ ਰਹੇ ਸਨ। ਇਨ੍ਹਾਂ ਵੱਲੋਂ ਪ੍ਰਾਇਮਰੀ ਪੱਧਰ ਦਾ ਸਰਵਉੱਚ ਕੌਮੀ ਅਵਾਰਡ ਟੈਸਟ ਪਾਸ ਕੀਤਾ ਗਿਆ ਸੀ ਜਿਸ ਦੇ ਕੌਮੀ ਅਵਾਰਡ ਗੋਲਡਨ ਐਰੋ ਬੈਜ ਸਰਟੀਫਿਕੇਟ ਅੱਜ ਜ਼ਿਲ੍ਹਾ ਅਧਿਕਾਰੀਆਂ ਨੇ ਬੱਚਿਆਂ ਦੇ ਟਰੇਨਰ ਨਿਰਭੈ ਸਿੰਘ ਭੁੱਲਰ ਨੂੰ ਸੌਂਪੇ । ਇਹ ਕੌਮੀ ਐਵਾਰਡ ਛੇ ਲੜਕੇ ਅਤੇ ਪੰਜ ਲੜਕੀਆਂ ਦੇ ਹਿੱਸੇ ਆਇਆ ਹੈ।
ਉਨ੍ਹਾਂ ਦੱਸਿਆ ਕਿ ਇਹ ਸਨਮਾਨ ਕੋਵਿਡ- 19 ਦੀਆਂ ਹਦਾਇਤਾਂ ਦੇ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਫਸਰ ਹਰਦੀਪ ਸਿੰਘ ਤੱਗੜ ਜਿਲਾ ਸਿੱਖਿਆ ਅਫਸਰ (ਐਲੀ.ਸਿੱਖਿਆ) ਬਲਜੀਤ ਸਿੰਘ ਸੰਦੋਹਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼ਿਵਪਾਲ ਗੋਇਲ ਦੀ ਹਾਜ਼ਰੀ ਵਿੱਚ ਦਿੱਤੇ ਜਿਨ੍ਹਾਂ ਸਮੂਹ ਸਟਾਫ ਨੂੰ ਵਧਾਈ ਦਿੱਤੀ। ਬੱਚਿਆਂ ਨੂੰ ਸਕੂਲ ਸਮੇਂ ਤੋਂ ਬਾਅਦ ਮਿਹਨਤ ਕਰਵਾ ਕੇ ਤਿਆਰ ਕੀਤਾ ਗਿਆ ਹੈ। ਇਹ ਸਾਰੇ ਬੱਚੇ ਬਹੁਤ ਹੀ ਵਧਾਈ ਦੇ ਪਾਤਰ ਹਨ ਕਿਉਂਕਿ ਇਨ੍ਹਾਂ ਬੱਚਿਆਂ ਨੇ ਕੌਮੀ ਪੱਧਰ ਦੀ ਪ੍ਰਾਪਤੀ ਕਰਕੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੂੰਦੜ ,ਜਿਲੇ ਅਤੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ।
ਇਸ ਮੌਕੇ ਹਾਜਰ ਅੰਮਿ੍ਰਤਪਾਲ ਸਿੰਘ ਬਰਾੜ ਜ਼ਿਲਾ ਆਰਗੇਨਾਈਜਿੰਗ ਕਮਿਸ਼ਨਰ ਅਤੇ ਰਣਜੀਤ ਸਿੰਘ ਬਰਾੜ ਸਹਾਇਕ ਜਿਲਾ ਆਰਗੇਨਾਈਜਿੰਗ ਕਮਿਸ਼ਨਰ ਨੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਹਰਜਿੰਦਰ ਕੌਰ, ਮੈਡਮ ਰਾਜਿੰਦਰ ਕੌਰ,ਮੈਡਮ ਨੀਰਜ ਗੁਪਤਾ,ਮੈਡਮ ਸਾਕਸੀ, ਮੈਡਮ ਗੁਰਪ੍ਰੀਤ ਕੌਰ, ਮੈਡਮ ਮਨਵੀਰ ਕੌਰ, ਮੈਡਮ ਅਮਨਦੀਪ ਕੌਰ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਹਨ।