ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਉਣ ਦੀ ਅਗਵਾਈ ਕਰਦੇ ਹੋਏ
ਜਗਦੀਸ਼ ਥਿੰਦ
ਫਾਜ਼ਿਲਕਾ 20 ਸਤੰਬਰ 2020
ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰਵਾਸੀ ਬੱਚਿਆਂ ਲਈ ਪੋਲੀਓ ਮੁਹਿੰਮ ਤਿੰਨ ਦਿਨ 20, 21 ਅਤੇ 22 ਸਤੰਬਰ ਦੀ ਸ਼ੁਰੂਆਤ ਕੀਤੀ ਗਈ । ਉਨ੍ਹਾਂ ਅਪੀਲ ਕੀਤੀ ਕਿ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕੀਤਾ ਜਾਵੇ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਅਨਿਲ ਧਾਮੂ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 102916 ਪ੍ਰਵਾਸੀ ਆਬਾਦੀ ਹੈ ਜੋ 18213 ਘਰਾਂ ਵਿਚ ਰਹਿੰਦੀ ਹੈ. 0 ਤੋਂ 5 ਸਾਲ ਦੇ ਬੱਚਿਆਂ ਦੀ ਗਿਣਤੀ 10578 ਹੈ। ਇਹ ਪ੍ਰਵਾਸੀ ਆਬਾਦੀ 118 ਇੱਟਾਂ ਦੇ ਭੱਠੇ, 778 ਝੁੱਗੀਆਂ, 41 ਟਾਪਰੀਵਾਸ ਦੇ ਟਿਕਾਣੇ, 5 ਨਿਰਮਾਣ ਅਧੀਨ ਇਮਾਰਤਾਂ ਅਤੇ 125 ਉੱਚ ਜੋਖਮ ਵਾਲੇ ਖੇਤਰਾਂ ਵਿੱਚ ਹਨ। ਇਸ ਦੇ ਲਈ 25 ਨਿਯਮਤ ਟੀਮਾਂ ਅਤੇ 37 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੇ ਕੰਮ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ 13 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ।
ਇਸ ਮੌਕੇ ਡਾ: ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ 7922 ਘਰਾਂ ਵਿੱਚ 5377 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਅਪੀਲ ਕੀਤੀ ਕਿ ਜਿਸ ਕਿਸੇ ਦੇ ਵੀ ਘਰ, ਫੈਕਟਰੀ ਫਾਰਮ ਜਾਂ ਆਸ ਪਾਸ ਕੋਈ ਪ੍ਰਵਾਸੀ ਬੱਚੇ ਹਨ, ਉਹ ਪੋਲੀਓ ਬੂੰਦਾਂ ਪਿਲਾਉਣ ਵਿੱਚ ਸਹਿਯੋਗ ਕਰਨ ਅਤੇ ਫਾਜ਼ਿਲਕਾ ਨੂੰ ਪੋਲੀਓ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।