ਮਨਿੰਦਰਜੀਤ ਸਿੱਧੂ
ਜੈਤੋ, 20 ਸਤੰਬਰ 2020 - ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜਿੱਥੇ ਡਾਕਟਰੀ ਅਮਲੇ ਫੈਲੇ, ਨਰਸਾਂ ਫਾਰਮਾਸਿਸਟਾਂ ਆਦਿ ਨੇ ਆਪਣੀਆਂ ਜਿੰਦਗੀਆਂ ਦਾਅ ‘ਤੇ ਲਗਾ ਕੇ ਲੋਕਾਂ ਦੀ ਸੇਵਾ ਕੀਤੀ ਅਤੇ ਅਜੇ ਵੀ ਕਰ ਰਹੇ ਹਨ, ਉੱਥੇ ਸਮੁੱਚਾ ਸਮਾਜ ਆਸ਼ਾ ਵਰਕਰਾਂ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਵੀ ਹਮੇਸ਼ਾ ਰਿਣੀ ਰਹੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਹਿਰੂ ਪਾਰਕ ਵਿਖੇ ਆਸ਼ਾ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਵੰਡਣ ਤੋਂ ਬਾਅਦ ਉਹਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਲਦੇਵ ਸਿੰਘ ਨੇ ਕੀਤਾ।ਉਹਨਾਂ ਕਿਹਾ ਕਿ ਸਰਕਾਰਾਂ ਲਈ ਕਿੰਨੇ ਸ਼ਰਮ ਦੀ ਗੱਲ ਹੈ ਕਿ ਜੋ ਵਰਗ ਮੂਹਰੀ ਕਤਾਰ ਵਿੱਚ ਖੜ੍ਹ ਕੇ ਲੋਕਾਂ ਦੀ ਸਿਹਤ ਸੰਭਾਲ ਕਰਦਿਆਂ ਕੋਰੋਨਾ ਮਹਾਂਮਾਰੀ ਨਾਲ ਲੜ ਰਿਹਾ ਹੈ ਉਸਨੂੰ ਬਿਲਕੁਲ ਨਿਗੂਣਾ ਮਾਨਭੱਤਾ ਦੇ ਕੇ ਉਸਦਾ ਚੋਖਾ ਸ਼ੋਸ਼ਣ ਕੀਤਾ ਜਾ ਰਿਹਾ ਹੈ।ਉਹਨਾਂ ਆਸ਼ਾ ਵਰਕਰਾਂ ਨੂੰ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ‘ਤੇ ਉਹਨਾਂ ਨੂੰ ਸਨਮਾਨਯੋਗ ਭੱਤਾ ਦਿਵਾਇਆ ਜਾਵੇਗਾ ਅਤੇ ਉਹਨਾਂ ਨੂੰ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਸਹੂਲਤਾਂ ਦਿਵਾਉਣ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਅਮਰਜੀਤ ਕੌਰ ਨੇ ਵਿਧਾਇਕ ਬਲਦੇਵ ਸਿੰਘ ਦਾ ਧੰਨਵਾਦ ਕੀਤਾ।ਇਸ ਸਮੇਂ ਆਸ਼ਾ ਵਰਕਰ ਯੂਨੀਅਨ ਪ੍ਰਧਾਨ ਬੀਬੀ ਅਮਰਜੀਤ ਕੌਰ ਰਣ ਸਿੰਘ ਵਾਲਾ, ਮਨਜੀਤ ਕੌਰ, ਨੀਸ਼ਾ, ਵੀਨਾ, ਸੁਖਪਾਲ ਕੌਰ, ਪ੍ਰੀਤੀ ਰਾਣੀ, ਕੁਲਦੀਪ ਕੌਰ, ਦਵਿੰਦਰ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ, ਕਰਨਵੀਰ ਕੌਰ, ਰਛਪਾਲ, ਜਸਵੀਰ ਕੌਰ, ਰਾਜਵੀਰ ਕੌਰ, ਗੁਰਮੇਲ ਕੌਰ, ਨਾਨਕੀ, ਨੀਤੂ, ਆਚਾਰੀਆ ਸੁਸ਼ੀਲ ਕੁਮਾਰ ਸ਼ਰਮਾ, ਸੁਖਦੇਵ ਸਿੰਘ, ਮੁਨੀਸ਼ ਕੁਮਾਰ ਡੋਡ, ਲੱਛਮਣ ਬਾਬਾ, ਹਰਮਨਪ੍ਰੀਤ ਸਿੰਘ ਬਰਾੜ ਆਦਿ ਹਾਜ਼ਰ ਸਨ।