ਜਥੇਦਾਰ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਯਾਦ ’ਚ ਆਖੰਡ ਪਾਠ ਕਰਵਾਉਣ ਦਾ ਹੁਕਮ
ਅੰਮ੍ਰਿਤਸਰ, 21 ਸਤੰਬਰ, 2020 : ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਯਾਦ ’ਚ ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ ਦਾ ਹੁਕਮ ਦਿੱਤਾ ਹੈ।
ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਉਪਰੰਤ ਰਾਜਾ ਹੀਰਾ ਸਿੰਘ ਡੋਗਰਾ ਦੇ ਬਹਿਕਾਵੇ ਵਿਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦ ਅਤੇ ਕੁਝ ਹੋਰ ਨਾਮ ਬਾਣੀ ਦੇ ਰਸੀਏ ਸਿੱਖ ਜਰਨੈਲਾਂ ਦਾ ਕਤਲ ਕਰ ਦਿੱਤਾ ਗਿਆ ਜੋ ਬਹੁਤ ਹੀ ਹਿਰਦੇਵੇਧਕ ਘਟਨਾ ਸੀ । ਸੰਗਤਾਂ ਅਤੇ ਸਿੱਖ ਵਿਦਵਾਨਾਂ ਵੱਲੋਂ ਪੁੱਜੇ ਸੁਝਾਅ ਅਨੁਸਾਰ ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ¿ ਨੂੰ ਆਦੇਸ਼ ਦਿੱਤਾ ਹੈ ਕਿ 10 ਅਕਤੂਬਰ¿; 2020 ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੂਹ ਪੰਥਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਕੌਮੀ ਤੌਰ ’ਤੇ ਇਕੱਠ ਹੋਣ ਅਤੇ ਉਹਨਾਂ ਦੀ ਯਾਦ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਤੇ ਅਰਦਾਸ ਕੀਤੀ ਜਾਵੇ। ਇਸ ਵਾਸਤੇ ਸਮੂਹ ਪੰਥਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੂੰ ਸੱਦੇ ਪੱਤਰ ਭੇਜ ਕੇ ਇਸ ਸਮਾਗਮ ਵਿਚ ਸ਼ਾਮਲ ਕੀਤਾ ਜਾਵੇ।