← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ 21 ਸਤੰਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿਲੇ ਅੰਦਰ ਹੁਣ ਤੱਕ 1323 ਮਰੀਜ ਕਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਹਨ।ਉਨ੍ਹਾਂ ਦੱਸਿਆ ਕਿ ਅੱਜ 56 ਜਣਿਆਂ ਨੇ ਕਰੋਨਾ `ਤੇ ਫਤਿਹ ਹਾਸਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਠੀਕ ਹੋਣ ਵਾਲਿਆਂ ਦੀ ਦਰ 70 ਫੀਸਦੀ ਹੋਈ। ਉਨ੍ਹਾਂ ਦੱਸਿਆ ਕਿ ਜਿਸ ਕਿਸੇ ਵਿਅਕਤੀ ਨੂੰ ਲੱਛਣ ਨਜਰ ਆਉਣ ਤਾਂ ਤੁਰੰਤ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਇਆ ਜਾਵੇ ਤਾਂ ਜ਼ੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਅੱਜ 73 ਨਵੇਂ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਵਿੱਚ ਫਾਜ਼ਿਲਕਾ ਜ਼ਿਲੇ੍ਹ ਨਾਲ ਸਬੰਧਤ 67 ਕੇਸ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 530 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ `ਚ ਹੁਣ ਤੱਕ 1880 ਕੇਸ ਪਾਜੀਟਿਵ ਆਏ ਸਨ ਜਿਨ੍ਹਾਂ ਵਿਚੋਂ 1323 ਠੀਕ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ 27 ਜਣਿਆਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਆਪਣੇ ਮੂੰਹ ਤੇ ਮਾਸਕ ਪਾ ਕੇ ਰੱਖਣ, ਆਪਣੇ ਹੱਥ ਵਾਰ ਵਾਰ ਸਾਬਣ ਨਾਲ ਸਾਫ ਕੀਤੇ ਜਾਣ, ਭੀੜ ਵਾਲੀਆਂ ਜਗਾ ਤੇ ਘੱਟ ਜਾਣ ਅਤੇ ਸਰਕਾਰੀ ਨਿਯਮਾਂ ਦੀ ਪਾਲਣ ਕਰਨ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ।
Total Responses : 936