ਮਨਿੰਦਰਜੀਤ ਸਿੱਧੂ
ਜੈਤੋ, 21 ਸਿਤੰਬਰ 2020 - 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਲਾਗੂ ਨਿਊ ਪੈਨਸ਼ਨ ਸਕੀਮ ਨੂੰ ਮੁੱਢੋਂ ਸੁੱਢੋਂ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸੰਬੰਧੀ ਮੁਲਾਜ਼ਮਾਂ ਦੀ ‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਵੱਲੋਂ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਮੰਗ-ਪੱਤਰ ਦਿੱਤਾ। ਮੰਗ ਪੱਤਰ ਸੌਂਪਦੇ ਹੋਏ ਜੱਥੇਬੰਦੀ ਦੇ ਆਗੂਆਂ ਨੇ ਸਦੀਕ ਨੂੰ ਦੱਸਿਆ ਕਿਹਾ ਕਿ ਇਹ ਨਵੀਂ ਪੈਨਸ਼ਨ ਸਕੀਮ ਬਹੁਤ ਹੀ ਮੁਲਾਜ਼ਮ ਵਿਰੋਧੀ ਹੈ ਅਤੇ ਇਸ ਨਾਲ ਕਰਮਚਾਰੀਆਂ ਪਾਸੋਂ ਸੇਵਾ ਮੁਕਤੀ ਉਪਰੰਤ ਮਿਲਣ ਵਾਲੇ ਸਮਾਜਿਕ ਸੁੁਰੱਖਿਆ ਦੇ ਸਾਰੇ ਹੀ ਅਧਿਕਾਰ ਖੋਹ ਲਏ ਗਏ ਹਨ। ਉਹਨਾਂ ਦੱਸਿਆ ਕਿ ਕਰਮਚਾਰੀ ਅਤੇ ਸਰਕਾਰ ਵੱਲੋਂ ਜਮਾਂ ਕਰਵਾਏ ਗਏ ਹਿੱਸੇ ਦੀ ਸਮੁੱਚੀ ਰਾਸ਼ੀ ਨੂੰ ਪ੍ਰਾਈਵੇਟ ਫੰਡ ਮੈਨੇਜਰਾਂ ਦੁਆਰਾ ਸ਼ੇਅਰ ਮਾਰਕਿਟ ਵਿੱਚ ਲਗਾਇਆ ਜਾਂਦਾ ਹੈ ਅਤੇ ਉਸ ਵਿੱਚ ਹਮੇਸ਼ਾ ਉਤਰਾ-ਚੜਾਅ ਚਲਦੇ ਰਹਿੰਦੇ ਹਨ। ਰਿਟਾਇਰਮੈਂਟ ਉਪਰੰਤ ਬਜ਼ੁਰਗ ਹੋਏ ਕਰਮਚਾਰੀ ਦੀ ਹਾਲਤ ਕਿਸ ਤਰਾਂ ਦੀ ਹੋਏਗੀ ਇਸ ਬਾਰੇ ਕਿਆਸ ਲਾਉਣਾ ਬਹੁਤ ਸੌਖਾ ਹੈ। ਉਹਨਾਂ ਮੁਹੰਮਦ ਸਦੀਕ ਤੋਂ ਮੰਗ ਕੀਤੀ ਕਿ ਉਹ ਉਹਨਾਂ ਦੀ ਇਸ ਮੰਗ ਨੂੰ ਪੰਜਾਬ ਸਰਕਾਰ ਤੱਕ ਵੀ ਪਹੁੰਚਾਉਣ ਅਤੇ ਲੋਕ ਸਭਾ ਵਿੱਚ ਕੇਂਦਰ ਸਰਕਾਰ ਅੱਗੇ ਵੀ ਇਸ ਨਵੀਂ ਪੈਨਸ਼ਨ ਪ੍ਰਣਾਲੀ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਮੁੜ ਬਹਾਲ ਕਰਵਾਉਣ ਲਈ ਯਤਨ ਕਰਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਮਿਹਰ ਸਿੰਘ ਕਰੀਰਵਾਲੀ, ਕਾਂਗਰਸੀ ਆਗੂ ਸੰਜੀਵ ‘ਰਾਜਾ ਭਾਰਦਵਾਜ’, ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਕੱਚਾ ਆੜਤੀਆਂ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਲਖਵੀਰ ਸਿੰਘ ‘ਮੱਲੀ’ ਮੱਤਾ, ਜ਼ਿਲਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਸਿੱਧੂ ਕਾਸਮ ਭੱਟੀ ਤੇ ਜਨਰਲ ਸੈਕੰਟਰੀ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਮਾਰਕੀਟ ਕਮੇਟੀ ਜੈਤੋ ਦੇ ਮੈਂਬਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਮੈਂਬਰ ਦਵਿੰਦਰਬੀਰ ਸਿੰਘ ਬਰਾੜ ਮੱਤਾ ਤੇ ਮੈਂਬਰ ਬਹਾਦਰ ਸਿੰਘ ਚੈਨਾ, ਜ਼ਿਲਾ ਪ੍ਰੀਸ਼ਦ ਮੈਂਬਰ ਡਾ. ਹਰਭਜਨ ਸਿੰਘ ਸੇਵੇਵਾਲਾ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੂਰੀ, ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ, ਐਡਵੋਕੇਟ ਮਦਨ ਲਾਲ ਬਾਂਸਲ, ਕਾਮਰੇਡ ਰਣਬੀਰ ਚੰਦ ਪੰਵਾਰ, ਪਰਮਜੀਤ ਸਿੰਘ ਅਜਿੱਤਗਿੱਲ, ਗੁਰਮੀਤ ਸਿੰਘ ਧਾਲੀਵਾਲ ਕੋਠੇ ਹਵਾਨਾ, ਸੇਵਾ ਸਿੰਘ ਲੀਡਰ ਬਿਸ਼ਨੰਦੀ, ਜਸਵੀਰ ਸਿੰਘ ‘ਜੱਸੀ’ ਚੈਨਾ, ਗੁਰਬਾਜ ਸਿੰਘ ਕਰੀਰਵਾਲੀ ਆਦਿ ਹਾਜ਼ਰ ਸਨ।
ਜੈਤੋ21ਬੀ ਮੁਹੰੰਮਦ ਸਦੀਕ ਨੂੰ ਮੰਗ ਪੱਤਰ ਸੌਂਪਦੇ ਹੋਏ ਆਗੂ।