← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 22 ਸਤੰਬਰ 2020 - ਬਠਿੰਡਾ ਤੋਂ ਸੱਚ ਕਹੂੰ ਅਖਬਾਰ ਦੇ ਜ਼ਿਲ੍ਹਾ ਇੰਚਾਰਜ ਸੁਖਜੀਤ ਮਾਨ ਅਤੇ ਵੇਰਕਾ ਦੇ ਮੁਲਾਜ਼ਮ ਗੁਰਜੀਤ ਮਾਨ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਲੱਗਿਆ ਜਦੋਂ ਅਚਾਨਕ ਸਵੇਰ ਵਕਤ ਉਨ੍ਹਾਂ ਦੇ ਪਿਤਾ ਸੇਵਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੋਟਲੀ ਖੁਰਦ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ। ਪਰਿਵਾਰ ਵੱਲੋਂ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਸੀ ਜੋ ਕਿ ਸਫਲ ਨਾ ਹੋ ਸਕਿਆ। ਬੀਤੀ ਦੇਰ ਸ਼ਾਮ ਉਨ੍ਹਾਂ ਦੇ ਨਜ਼ਦੀਕੀਆਂ, ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹਾਜਰੀ ’ਚ ਅੰਤਮ ਸਸਕਾਰ ਕਰ ਦਿੱਤਾ ਗਿਆ। ਬਠਿੰਡਾ ਦੇ ਪੱਤਰਕਾਰ ਭਾਈਚਾਰੇ ਨੇ ਸੁਖਜੀਤ ਮਾਨ ਦੇ ਪਿਤਾ ਦੀ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਭਾਣਾ ਮੰਨਣ ਦੀ ਅਰਦਾਸ ਕੀਤੀ ਹੈ।
Total Responses : 936