ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜਲਾਲਾਬਾਦ ਵਿਖੇ ਵਿਦਿਆਰਥਣਾਂ ਨੂੰ ਸਮਾਰਟਫੋਨ ਤਕਸੀਮ ਕਰਨ ਮੌਕੇ ਵਿਧਾਇਕ ਰਮਿੰਦਰ ਸਿੰਘ ਆਵਲਾ ਅਤੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ।
ਜਗਦੀਸ਼ ਥਿੰਦ
ਜਲਾਲਾਬਾਦ 22 ਸਤੰਬਰ :
ਜਲਾਲਾਬਾਦ ਹਲਕੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ “ਪੰਜਾਬ ਸਮਾਰਟ ਕਨੈਕਟ ਸਕੀਮ” ਤਹਿਤ ਸਮਾਰਟ ਫੋਨ ਵੰਡਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ।
ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਵਿਖੇ ਵਿਦਿਆਰਥੀਆਂ ਨੂੰ ਸਮਾਰਟਫੋਨ ਤਕਸੀਮ ਕਰਨ ਮੌਕੇ ਵਿਧਾਇਕ ਰਮਿੰਦਰ ਆਵਲਾ ,ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਹੋਰ ਅਧਿਕਾਰੀ
ਐੱਮ ਐੱਲ ਏ ਜਲਾਲਾਬਾਦ ਰਮਿੰਦਰ ਆਵਲਾ ਨੂੰ ਯਾਦਗਾਰੀ ਚਿੰਨ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਤੇ ਹੋਰ ਆਗੂ । ਤਸਵੀਰ : ਜਗਦੀਸ਼ ਥਿੰਦ
____________________________________
ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਸ੍ਰੀ ਰਮਿੰਦਰ ਸਿੰਘ ਆਵਲਾ ਨੇ 828 ਸਮਾਰਟ ਫੋਨ ਵਿਦਿਆਰਥੀਆਂ ਨੂੰ ਦਿੱਤੇ ਗਏ ਜਿਸ ਵਿਚੋਂ ਜਲਾਲਾਬਾਦ ਦੇ ਸਰਕਾਰੀ ਸਕੂਲ ਲੜਕੇ ਦੇ 318 ਵਿਦਿਆਰਥੀ ਅਤੇ ਸਰਕਾਰੀ ਸਕੂਲ ਲੜਕੀਆਂ ਦੀਆਂ 510 ਵਿਦਿਆਰਥਣਾਂ ਨੂੰ ਫੋਨਾਂ ਦੀ ਵੰਡ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਮੌਜੂਦ ਸਨ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਆਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਅਜੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਵਿਚ ਪੜਦੇ ਹਰੇਕ ਵਿਦਿਆਰਥੀ ਨੂੰ ਸਮਾਰਟ ਫੋਨ ਦਿੱਤੇ ਜਾਣੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਪੱਖੋਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੋਬਾਈਲ ਮਿਲਣ ਨਾਲ ਵਿਦਿਆਰਥੀ ਹੁਣ ਆਪਣੀ ਆਨਲਾਈਨ ਪੜ੍ਹਾਈ ਕਰ ਸਕਣਗੇ ਅਤੇ ਕਿਸੇ ਵਿਦਿਆਰਥੀ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਮੋਬਾਈਲ ਵਿਖੇ ਪੜ੍ਹਾਈ ਨਾਲ ਸਬੰਧਤ ਕਾਫੀ ਆਨਲਾਈਨ ਐਪ ਹਨ ਜਿਸ ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਡਾਟਾ ਹੈ ਜਿਸ ਨੂੰ ਡਾਉਨਲੋਡ ਕਰਕੇ ਵਿਦਿਆਰਥੀ ਆਪਣੀ ਪੜ੍ਹਾਈ ਨਾਲ ਜੁੜਿਆ ਰਹੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਪਿਛਲੇ 6 ਮਹੀਨਿਆਂ ਤੋਂ ਸਕੂਲ ਬੰਦ ਹਨ ਜਿਸ ਕਾਰਨ ਬੱਚੇ ਪੜ੍ਹਾਈ ਨਾਲ ਟੁੱਟਦੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਫੋਨ ਮਿਲਣ ਨਾਲ ਹੁਣ ਉਹ ਆਨਲਾਈਨ ਪੜ੍ਹਾਈ ਕਰ ਸਕਣਗੇ ਅਤੇ ਉਹ ਪੜ੍ਹਾਈ ਨਾਲ ਜੁੜੇ ਰਹਿਣਗੇ। ਉਨ੍ਹਾਂ ਕਿਹਾ ਕਿ ਪੜ੍ਹਾਈ ਦਾ ਜਿੰਦਗੀ ਵਿਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੜ ਲਿਖ ਕੇ ਹੀ ਆਪਣੀ ਜਿੰਦਗੀ ਨੂੰ ਉਜਵਲ ਭਵਿੱਖ ਵਲ ਲਿਜਾਇਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਦੀਆਂ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਮਾਸਕ ਤੇ ਹੋਰ ਲੋੜੀਂਦੀਆਂ ਹਦਾਇਤਾਂ ਕਾਫੀ ਮਦਦਗਾਰ ਸਾਬਿਤ ਹੁੰਦੀਆਂ ਹਲ।ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਅਤੇ ਪਰਿਵਾਰ ਨੂੰ ਕੋਵਿਡ ਤੋਂ ਬਚਾਉਣ ਲਈ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।
ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ. ਸੂਬਾ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਡਾ. ਤ੍ਰਿਲੋਚਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਸਜਨ ਮੌਜੂਦ ਸਨ।