← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 22 ਸਤੰਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਅੰਦਰ ਹੁਣ ਤੱਕ 29339 ਲੋਕਾਂ ਦੇ ਟੈਸਟ ਲਏ ਜਾ ਚੁੱਕੇ ਹਨ ਜਿਸ ਵਿਚੋਂ 27090 ਜਣਿਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 623 ਜਣਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ 52 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਜਿਸ ਨਾਲ ਹੁਣ ਤੱਕ 1375 ਲੋਕ ਕਰੋਨਾ ਨੂੰ ਹਰਾ ਚੁੱਕੇ ਹਨ। ਉਨਾਂ ਦੱਸਿਆ ਕਿ ਅੱਜ 33 ਕੇਸ ਪਾਜੀਟਿਵ ਆਏ ਹਨ ਜਿਸ ਵਿੱਚੋਂ ਫਾਜ਼ਿਲਕਾ ਜ਼ਿਲੇ ਨਾਲ ਸਬੰਧਤ 31 ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 2012 ਕੇਸ ਪਾਜੀਟਿਵ ਆਏ ਸਨ ਜਿਸ ਵਿਚੋਂ ਫਾਜਿਲਕਾ ਜ਼ਿਲੇ ਨਾਲ ਸਬੰਧਤ 1911 ਪਾਜੀਟਿਵ ਕੇਸ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 508 ਹੋ ਗਈ ਹੈ ਅਤੇ 28 ਜਣਿਆਂ ਦੀ ਮੌਤ ਹੋ ਗਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਜਰੂਰ ਕੀਤੀ ਜਾਵੇ, ਮਾਸਕ ਲਾਜਮੀ ਪਾਇਆ ਜਾਵੇ, ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਤੇ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ।
Total Responses : 108