ਗੁਰਦੁਆਰਾ ਪੰਜਾ ਸਾਹਿਬ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਘਰ ਪੁੱਜੀ
ਮਨਪ੍ਰੀਤ ਸ਼ਿੰਘ ਜੱਸੀ
ਅੰਮ੍ਰਿਤਸਰ, 23 ਸਤੰਬਰ, 2020 : ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਬੁਲਬੁਲ ਕੌਰ ਘਰ ਪੁੱਜੀ ਹੈ। ਇਸ ਮੌਕੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਸੰਘਰਸ਼ 'ਚ ਸਾਥ ਦੇਣ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ ਹੈ । ਬੁਲਬੁਲ ਕੌਰ ਨੂੰ ਕੁੱਝ ਦਿਨ ਪਹਿਲਾਂ ਕੁੱਝ ਮੁਸਲਿਮ ਨੌਜਵਾਨਾਂ ਨੇ ਅਗਵਾ ਕਰ ਲਿਆ ਸੀ।