ਐੱਸ.ਏ.ਐੱਸ.ਨਗਰ, 23 ਸਤੰਬਰ 2020 - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਪਰੀਖਿਆ ਦਾ ਨਤੀਜਾ ਬੁੱਧਵਾਰ 23 ਸਤੰਬਰ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੇ ਅੱਪਲੋਡ ਕਰ ਦਿੱਤਾ ਗਿਆ ਹੈ|
ਕੰਟਰੋਲਰ ਪ੍ਰੀਖਿਆਵਾਂ ਸ਼੍ਰੀ ਜੇ.ਆਰ.ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਬੰਧਤ ਪ੍ਰੀਖਿਆਰਥੀ ਬੁੱਧਵਾਰ 23 ਸਤੰਬਰ ਨੂੰ ਸ਼ਾਮ 5 ਵਜੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com 'ਤੇ ਆਪਣਾ ਨਤੀਜਾ ਦੇਖ ਸਕਣਗੇ|
ਸੂਚਨਾ ਅਨੁਸਾਰ ਵਾਧੂ ਵਿਸ਼ੇ ਦੀ ਇਸ ਪਰੀਖਿਆ ਵਿੱਚ ਪਾਸ ਹੋਣ ਵਾਲੇ ਪਰੀਖਿਆਰਥੀਆਂ ਦੇ ਸਰਟੀਫ਼ਿਕੇਟ ਡਿਜੀਲਾਕਰ ਰਾਹੀਂ ਹੀ ਉਪਲਬਧ ਕਰਵਾਏ ਜਾਣਗੇ|