← ਪਿਛੇ ਪਰਤੋ
ਚੰਡੀਗੜ੍ਹ, 23 ਸਤੰਬਰ 2020 - ਸੂਬੇ 'ਚ ਕੋਰੋਨਾ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 14-3-2020 ਨੂੰ ਰਿਟਾਇਰ ਹੋਣ ਵਾਲੇ ਡਾਕਟਰਾਂ ਦੀ ਰਿਟਾਇਰਮੈਂਟ ਨੂੰ ਰੋਕ ਕੇ ਉਨ੍ਹਾਂ ਦੀਆਂ ਸੇਵਾਵਾਂ 'ਚ 30-9-2020 ਤੱਕ ਵਧਾ ਦਿੱਤਾ ਗਿਆ ਸੀ। ਪਰ ਸੂਬੇ 'ਚ ਅਜੇ ਵੀ ਸਥਿਤੀ ਠੀਕ ਨਹੀਂ ਹੈ ਜਿਸ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਸਰਕਾਰ ਵੱਲੋਂ 30-9-2020 ਨੂੰ ਰਿਟਾਇਰ ਹੋਣ ਵਾਲੇ ਉਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ 'ਚ ਤਿੰਨ ਮਹੀਨੇ ਦਾ ਵਾਧਾ ਕੀਤਾ ਗਿਆ ਹੈ ਜਿਨ੍ਹਾਂ ਦੀ ਉਮਰ 60 ਸਾਲ ਤੋਂ ਘੱਟ ਹੈ। ਪਰ ਜਿਨ੍ਹਾਂ ਦੀ ਉਮਰ 60 ਸਾਲ ਜਾਂ ਇਸ ਤੋਂ ਵੱਧ ਹੈ ਉਹ ਆਪਣੀ ਰਿਟਾਇਰਮੈਂਟ ਲੈ ਸਕਦੇ ਹਨ।
Total Responses : 108