← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 23 ਸਤੰਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲਾ ਵਾਸੀਆਂ ਨਾਲ ਰੂ-ਬ-ਰੂ ਹੁੰਦਿਆਂ ਦਸਿਆ ਕਿ ਫਾਜ਼ਿਲਕਾ ਜਿਲੇ ਵਿੱਚ ਹੁਣ ਤੱਕ ਕੁੱਲ 1395 ਲੋਕ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਅਤੇ ਉਪਚਾਰ ਰਾਹੀਂ ਤੰਦਰੁਸਤ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਨੇ ਆਪਣਾ ਫੈਲਾਅ ਪੂਰੇ ਦੇਸ਼ ਵਿਚ ਕੀਤਾ ਹੋਇਆ ਹੈ ਤੇ ਅਸੀਂ ਸਾਰੇ ਇਸ ਸੰਕਟ ਨਾਲ ਜੂਝ ਰਹੇ ਹਾਂ।ਪੰਜਾਬ ਸਰਕਾਰ ਵੱਲੋਂ ਕਰੋਨਾਂ ਦੀ ਚੇਨ ਤੋੜਨ ਅਤੇ ਇਸ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੱਛਣ ਵਿਖਣ `ਤੇ ਤੁਰੰਤ ਅਸੀਂ ਆਪਣਾ ਅਤੇ ਆਪਣੇ ਪਰਿਵਾਰ ਦਾ ਕਰੋਨਾ ਟੈਸਟ ਕਰਵਾਈਏ ਤਾਂ ਜੋ ਸਮੇਂ ਸਿਰ ਇਸਦਾ ਇਲਾਜ ਕਰਵਾਇਆ ਜਾ ਸਕੇ ਅਤੇ ਇਸਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ 20 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਜਿਸ ਨਾਲ ਹੁਣ ਤੱਕ 1395 ਲੋਕ ਕਰੋਨਾ ਨੂੰ ਹਰਾ ਚੁੱਕੇ ਹਨ। ਉਨਾਂ ਦੱਸਿਆ ਕਿ ਅੱਜ 135 ਕੇਸ ਪਾਜੀਟਿਵ ਆਏ ਹਨ | ਉਨਾਂ ਦੱਸਿਆ ਕਿ ਹੁਣ ਤੱਕ 2147 ਕੇਸ ਪਾਜੀਟਿਵ ਆਏ ਸਨ ਜਿਸ ਵਿਚੋਂ ਫਾਜਿਲਕਾ ਜ਼ਿਲੇ ਨਾਲ ਸਬੰਧਤ 2046 ਪਾਜੀਟਿਵ ਕੇਸ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 621 ਹੋ ਗਈ ਹੈ ਅਤੇ 30 ਜਣਿਆਂ ਦੀ ਮੌਤ ਹੋ ਗਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਦਾ ਇਕੋ ਇਕ ਤਰੀਕਾ ਇਸ ਪ੍ਰਤੀ ਸਾਵਧਾਨੀਆਂ ਵਰਤਣਾ ਹੈ।ਇਸ ਦੇ ਨਾਲ-ਨਾਲ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣਾ ਅਤੇ 2 ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਕਰਨਾ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਇਹੋ ਜਿਹੀਆਂ ਗੱਲਾਂ ਦਾ ਧਿਆਨ ਰੱਖ ਕੇ ਹੀ ਅਸੀਂ ਇਸ ਵਾਇਰਸ ਤੋਂ ਆਪਣੇ-ਆਪ ਅਤੇ ਹੋਰਨਾਂ ਨੂੰ ਬਚਾ ਸਕਦੇ ਹਾਂ।
Total Responses : 188