ਮਨਿੰਦਰਜੀਤ ਸਿੱਧੂ
- ਕੈਪਟਨ ਸਰਕਾਰ ਨੇ ਵਿਦਿਆਰਥੀਆਂ ਨਾਲ ਕੀਤਾ ਵਾਅਦਾ ਕੀਤਾ ਪੂਰਾ- ਭਾਰਦਵਾਜ
ਜੈਤੋ, 23 ਸਤੰਬਰ 2020 - ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਲਈ ਪੰਜਾਬ ਸਮਾਰਟ ਕੁਨੈਕਟ ਸਕੀਮ ਅਧੀਨ ਸਮਾਰਟਫੋਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਫ਼ਰੀਦਕੋਟ ਜਿਲ੍ਹੇ ਅੰਦਰ 3800 ਤੋਂ ਵੱਧ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦਿੱਤੇ ਜਾਣੇ ਹਨ ਅਤੇ ਇਸੇ ਸਕੀਮ ਅਧੀਨ ਅੱਜ ਜੈਤੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਦੋਨਾਂ ਸਕੂਲਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਸੂਰਜ਼ ਭਾਰਦਵਾਜ਼ ਦੀ ਅਗਵਾਈ ਹੇਠ 40 ਦੇ ਕਰੀਬ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਅਤੇ ਦੋਨਾਂ ਸਕੂਲਾਂ ਦੇ ਲਗਭਗ 540 ਦੇ ਕਰੀਬ ਵਿਦਿਆਰਥੀਆਂ ਨੂੰ ਫੋਨ ਵੰਡੇ ਜਾਣੇ ਹਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੂਰਜ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਜੋ ਨਾਲ ਵਾਅਦਾ ਕੀਤਾ ਗਿਆ ਸੀ ਉਸ ਨੂੰ ਪੂਰਾ ਕੀਤਾ ਗਿਆ ਹੈੇ। ਉਹਨਾਂ ਕਿਹਾ ਕਿ ਇਨਾਂ ਸਮਾਰਟ ਫੋਨਾਂ ਵਿਚ ਕਈ ਤਰਾਂ ਦੇ ਫੀਚਰ ਹਨ, ਜਿਸ ਵਿੱਚ ਟੱਚ ਸਕਰੀਨ, ਕੈਮਰਾ ਤੋਂ ਇਲਾਵਾ ਪਹਿਲਾਂ ਤੋਂ `ਈ-ਸੇਵਾ ਐਪ` ਵਰਗੀਆਂ ਪਹਿਲਾਂ ਤੋਂ ਲੋਡ ਕੀਤੀਆਂ ਐਪਲੀਕੇਸ਼ਨਾਂ ਵੀ ਸ਼ਾਮਲ ਹਨ। ਉਨਾਂ ਕਿਹਾ ਪੰਜਾਬ ਸਮਾਰਟ ਕੁਨੈਕਟ ਸਕੀਮ ਦਾ ਮਕਸਦ ਨੌਜਵਾਨ ਪੀੜ੍ਹੀ ਦੀ ਡਿਜ਼ੀਟਲ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਵੀ ਯਕੀਨੀ ਬਣਾਉਣਾ ਹੈ। ਇਨਾਂ ਸਮਾਰਟ ਮੋਬਾਇਲ ਫੋਨਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਕਿ ਉਹਨਾਂ ਨੂੰ ਸਮਾਰਟ ਫੋਨ ਦਿੱਤੇ ਗਏ ਹਨ। ਇਹਨਾਂ ਫੋਨਾਂ ਨਾਲ ਉਹਨਾਂ ਨੂੰ ਪੜ੍ਹਾਈ ਕਰਨ ਵਿਚ ਸਹਾਇਤਾ ਮਿਲੇਗੀ।
ਇਸ ਮੌਕੇ ਮਾਰਕਿਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਸੀਨੀਅਰ ਆਗੂ ਮੇਹਰ ਸਿੰਘ ਕਰੀਰਵਾਲੀ, ਸੀਨੀਅਰ ਆਗੂ ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਐਚ.ਐਸ.ਐਨ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪ੍ਰਿੰਸੀਪਲ ਜਸਵੰਤ ਸਿੰਘ, ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ, ਐਡਵੋਕੇਟ ਮਦਨ ਲਾਲ ਬਾਂਸਲ, ਬਹਾਦਰ ਸਿੰਘ ਚੈਨਾ, ਕਰਿਆਣਾ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਗਰਗ ਉਰਫ “ਸ਼ੈਲੀ”, ਸੀਨੀਅਰ ਆਗੂ ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ ਅਤੇ ਦੋਨਾਂ ਸਕੂਲਾਂ ਦਾ ਸਟਾਫ਼ ਹਾਜਰ ਸੀ।