← ਪਿਛੇ ਪਰਤੋ
ਹਰਿੰਦਰ ਨਿੱਕਾ ਸੰਗਰੂਰ, 23 ਸਤੰਬਰ 2020 - ਪੰਜਾਬ ਸਰਕਾਰ ਦੁਆਰਾ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸੰਗਰੂਰ ਵਿਖੇ ਰਾਜ ਪੱਧਰੀ ਮੇਲੇ 22.09.2020 ਤੋਂ 30.09.2020 ਤੱਕ ਵੱਖ-ਵੱਖ ਥਾਵਾਂ ਤੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ। ਉਨਾਂ ਦੱਸਿਆ ਕਿ 24 ਸਤੰਬਰ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੇਲੇ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਨਿਯੋਜਕਾਂ ਨਾਲ ਸੰਪਰਕ ਕਰਕੇ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਮੌੇਕੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫ਼ਸਰ ਸ੍ਰੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਨਾਮੀ ਕੰਪਨੀਆਂ ਵੱਲੋਂ ਸਮੂਲੀਅਤ ਕੀਤੀ ਜਾਵੇਗੀ। ਇਸ ਮੈਗਾ ਰੋਜ਼ਗਾਰ ਮੇਲੇ ’ਚ 10ਵੀਂ ਤੋਂ ਲੈ ਕੇ ਪੋਸਟ ਗੈਜੂਏਸ਼ਨ ਅਤੇ ਆਈ.ਟੀ.ਆਈ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨਾਂ ਇਲਾਕੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਇਸ ਰੋਜ਼ਗਾਰ ਮੇਲੇ ’ਚ ਸਮੂਲੀਅਤ ਕਰਕੇ ਰੋਜ਼ਗਾਰ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98779-18167 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 188