ਹਰਿੰਦਰ ਨਿੱਕਾ
ਬਰਨਾਲਾ, 23 ਸਤੰਬਰ 2020 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ ਤੋਂ ਰੋਕਣ ਲਈ ਪਾਬੰਦੀਅਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਖਿਆ ਕੇਂਦਰਾਂ /ਵਿਦਿਅਕ ਸੰਸਥਾਵਾਂ ਵਿੱਚ ਹੋਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਬੰਦੇ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਪੰਜ ਜਾਂ ਪੰਜ ਤੋਂ ਵੱਧ ਜਣਿਆਂ ਦੇ ਇਕੱਠੇ ਹੋਣ ਤੇ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ (ਜਿਵੇਂ ਕਿ ਧਾਰਮਿਕ ਸਥਾਨ, ਮੈਰਿਜ ਪੈਲੇਸ/ਜਨਮ ਦਿਨ ਦੀਆਂ ਪਾਰਟੀਆਂ ਆਦਿ ਅਤੇ ਹੋਰ ਜਨਤਕ ਥਾਵਾਂ) ’ਤੇ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਦਿੱਤੀ ਹੈ। ਉਪਰੋਕਤ ਹੁਕਮ 25 ਅਕਤੂਬਰ 2020 ਤੱਕ ਲਾਗੂ ਰਹਿਣਗੇ।