ਹਰਦਮ ਮਾਨ
ਸਰੀ, 24 ਸਤੰਬਰ 2020 - ਭਾਰਤੀ ਕੌਂਸਲੇਟ ਜਨਰਲ ਮਨੀਸ਼ ਬੀਤੇ ਦਿਨ ਗੁਰਦੁਆਰਾ ਰੌਸ ਸਟਰੀਟ (ਖਾਲਸਾ ਦੀਵਾਨ ਸੋਸਾਇਟੀ) ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਕਾਮਾਗਾਟਾਮਾਰੂ ਗੈਲਰੀ ਵਿਚ ਗਦਰੀ ਯੋਧਿਆਂ ਨੂੰ ਸਿਜਦਾ ਕੀਤਾ। ਇਸ ਮੌਕੇ ਉਨ੍ਹਾਂ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਕਮਿਊਨਿਟੀ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾ ਅਤੇ ਮਨੁੱਖਤਾ ਦੀ ਭਲਾਈ ਹਿਤ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਸੋਸਾਇਟੀ ਦੀ ਇਸ ਮਿਸਾਲੀ ਸੇਵਾ ਲਈ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਦੁਆਰਾ ਜਾਰੀ ਕੀਤਾ ਗਿਆ ਮਾਨਤਾ ਸਰਟੀਫਿਕੇਟ ਸੋਸਾਇਟੀ ਦੇ ਪ੍ਰਬੰਧਕਾਂ ਨੂੰ ਭੇਟ ਕੀਤਾ।
ਖਾਲਸਾ ਦੀਵਾਨ ਸੋਸਾਇਟੀ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਭੰਡਾਲ ਨੇ ਸ੍ਰੀ ਮਨੀਸ਼ ਦਾ ਨਿੱਘਾ ਸਵਾਗਤ ਕੀਤਾ ਅਤੇ ਸੋਸਾਇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com